ਮਾਈਨਿੰਗ ਨੂੰੰ ਲੈ ਕੇ ਵਿਧਾਨ ਸਭਾ ਵਿਚ ਜ਼ੋਰਦਾਰ ਬਹਿਸ ਹੋਈ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 28 ਜੂਨ 2022- ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਜ਼ੋਰਦਾਰ ਬਹਿਸ ਹੋਈ।
ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ 20 ਸਾਲਾਂ ਵਿਚ 40 ਹਜ਼ਾਰ ਕਰੋਡ਼ ਮਾਈਨਿੰਗ
ਦੀ ਲੁੱਟ ਹੋਈ ਅਤੇ ਪਿਛਲੇ 5 ਸਾਲਾਂ ਵਿਚ 7 ਹਜ਼ਾਰ ਕਰੋਡ਼ ਦੀ ਲੁੱਟ ਹੋਈ ਹੈ। ਜਿਸ ਪਰ ਕਾਂਗਰਸ ਦੇ ਵਿਧਾਇਕ
ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਸਵਾਲ ਕੀਤਾ ਕਿ ਮਾਈਨਿੰਗ ਤੋਂ 20 ਹਜ਼ਾਰ ਕਰੋਡ਼ ਰੁਪਏ ਪੰਜਾਬ ਸਰਕਾਰ ਕਦੋਂ
ਲੈ ਕੇ ਆਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਿਰ੍ਸ਼ਟਾਚਾਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।