ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਰੋਡ ਸ਼ੋਅ 29 ਜੂਨ ਨੂੰ
ਸੁਲਤਾਨਪੁਰ ਲੋਧੀ 28 ਜੂਨ 2022 - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਸੋਢੀ ਡਡਵਿੰਡੀ ਦੀ ਅਗਵਾਈ ਵਿੱਚ ਸੁਲਤਾਨਪੁਰ ਲੋਧੀ ਵਿਖੇ ਇੱਕ ਵਿਸ਼ਾਲ ਰੋਡ ਸ਼ੋਅ 29 ਜੂਨ ਨੂੰ ਕੱਢਿਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਡ਼੍ਹਤੀ ਮੁਖਤਾਰ ਸਿੰਘ ਸੋਢੀ ਡਡਵਿੰਡੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਹੋਈ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਰੋਡ ਸ਼ੋਅ ਸ਼ਾਮ 6 ਵਜੇ ਬੀਡੀਪੀਓ ਦਫਤਰ ਦੇ ਸਾਹਮਣਿਓ ਸ਼ੁਰੂ ਹੋਵੇਗਾ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਅਦ ਸਮਾਪਤ ਹੋਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਉਏ ਇਸ ਰੋਡ ਸ਼ੋਅ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।