ਪੰਜਾਬ ਯੂਨੀਵਰਸਿਟੀ ਤੇ ਪੰਜਾਬ ਵਿਧਾਨ ਸਭਾ ਵਿਚ ਮਤਾ ਪੇਸ਼ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,30 ਜੂਨ 2022- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ
ਨੇ ਪੰਜਾਬ ਯੂਨੀਵਰਸਿਟੀ ਤੇ ਮਤਾ ਪੇਸ਼ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲ ਕੇ
ਕੇਂਦਰੀ ਯੂਨੀਵਰਸਿਟੀ ਅਧੀਨ ਕੀਤਾ ਜਾ ਰਿਹਾ ਹੈ। ਸਦਨ ਰਾਜ ਸਰਕਾਰ ਨੂੰ ਸਿਫਾਰਿਸ਼ ਕਰਦਾ ਹਾਂ ਕਿ ਪੰਜਾਬ ਯੂਨੀਵਰਸਿਟੀ ਦੇ ਸੁਭਾਅ ਅਤੇ ਚਰਿੱਤਰ ਵਿਚ ਕਿਸੀ ਤਰ੍ਹਾਂ ਦੀ ਤਬਦੀਲੀ ਨ ਕੀਤੀ ਜਾਵੇ।