ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਕੀਤਾ ਪੂਰਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 06 ਅਗਸਤ 2022- ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਪੂਰਾ ਕੀਤਾ ਹੈ।
ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ ਹੈ।
ਪੰਜਾਬ ਭਵਨ ਵਿਚ ਹੋਈ ਮੀਟਿੰਗ ਵਿਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਮੁੱਖ ਮੰਤਰੀ ਨੇ 3 ਦਿਨਾਂ ਵਿਚ ਹੀ ਵਿੱਤੀ ਮਦਦ ਜਾਰੀ ਕੀਤੀ ਹੈ।
ਹੁਣ ਤੱਕ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਹੈ।
ਪੰਜਾਬ ਸਰਕਾਰ 39.55 ਕਰੋਡ਼ ਰੁਪਏ ਦੀ ਮਦਦ ਰਾਸ਼ੀ ਜਾਰੀ ਕਰ ਚੁੱਕੀ ਹੈ।