ਆਪ ਵਿਧਾਇਕ ਅਤੇ ਅਫ਼ਸਰਸ਼ਾਹੀ ਵਿਚਾਲੇ ਹੋਏ ਵਿਵਾਦ 'ਤੇ ਪ੍ਰਤਾਪ ਬਾਜਵਾ ਦੀ ਪ੍ਰਤੀਕਿਰਿਆ, ਪੜ੍ਹੋ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 23 ਸਤੰਬਰ 2022- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਡੀਸੀਪੀ ਰੈਂਕ ਦੇ ਅਧਿਕਾਰੀ ਵਿਚਾਲੇ ਹੋਏ ਝਗੜੇ ਤੋਂ ਬਾਅਦ ਵਿਧਾਇਕ ਦੇ ਭਰਾ 'ਤੇ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਦੀ ਮਹਿਲਾ ਡਾਕਟਰ ਨੂੰ ਧਮਕੀਆਂ ਦੇਣ ਦੇ ਦੋਸ਼ ਵੀ ਲੱਗੇ ਹਨ। ਹੁਣ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਮਾਮਲੇ ਨੂੰ ਲੈ ਕੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 'ਆਪ' ਵਿਧਾਇਕ ਅਤੇ ਉਸ ਦੇ ਸਮਰਥਕਾਂ ਵੱਲੋਂ ਡੀਸੀਪੀ ਪੱਧਰ ਦੇ ਅਧਿਕਾਰੀ ਦੀ ਕੁੱਟਮਾਰ ਕਰਨ ਤੋਂ ਬਾਅਦ 'ਆਪ' ਵਿਧਾਇਕ ਦੇ ਭਰਾ ਵੱਲੋਂ ਮਹਿਲਾ ਡਾਕਟਰ ਨਾਲ ਦੁਰਵਿਵਹਾਰ ਦੀਆਂ ਖਬਰਾਂ ਵੀ ਆਈਆਂ। ਵਿਧਾਇਕ ਦਾ ਭਰਾ ਮਹਿਲਾ ਡਾਕਟਰ ਨੂੰ ਐਮਐਲਆਰ ਕੱਟਣ ਦੀ ਧਮਕੀ ਦੇਣ ਕਾਰਨ ਸੁਰਖੀਆਂ ਵਿੱਚ ਹੈ। ਇਸ ਦੇ ਨਾਲ ਹੀ ਬਾਜਵਾ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਇਕਾਂ ਦੇ ਇਸ ਰਵੱਈਏ 'ਤੇ ਜਲਦ ਤੋਂ ਜਲਦ ਕਾਬੂ ਪਾਉਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ 'ਆਪ' ਵਿਧਾਇਕ ਅਤੇ ਜਲੰਧਰ ਦੇ ਡੀਸੀਪੀ ਵਿਚਾਲੇ ਝਗੜਾ ਹੋਇਆ ਸੀ। ਬਲਕਿ ਇਸ ਝਗੜੇ ਤੋਂ ਬਾਅਦ ਦੇਰ ਸ਼ਾਮ ਪੰਜਾਬ ਸਰਕਾਰ ਨੇ ਅੱਜ ਡੀ ਸੀ ਪੀ ਨਰੇਸ਼ ਡੋਗਰਾ ਦਾ ਤਬਾਦਲਾ ਵੀ ਕਰ ਦਿੱਤਾ ਹੈ। ਡੀਸੀਪੀ ਅਤੇ ਆਪ ਬਰਨਾਲੇ ਦੇ ਇਸ ਝਗੜੇ ਤੋਂ ਬਾਅਦ ਸਿਵਲ ਹਸਪਤਾਲ 'ਚ ਐਮ.ਐਲ.ਆਰ ਨੂੰ ਲੈ ਕੇ ਵਿਧਾਇਕ ਦੇ ਭਰਾ ਅਤੇ ਲੇਡੀ ਡਾਕਟਰ ਵਿਚਾਲੇ ਬਹਿਸ ਵੀ ਹੋਈ, ਜਿਸ ਕਾਰਨ ਹਸਪਤਾਲ ਦੇ ਸਟਾਫ਼ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ। ਇਸ ਸਾਰੀ ਘਟਨਾ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ।