SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਅੱਜ 23 ਸਤੰਬਰ ਨੂੰ ਪ੍ਰੈਸ ਕਾਨਫਰੰਸ ਕਰਨਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 23 ਸਤੰਬਰ 2022- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ 23 ਸਤੰਬਰ ਨੂੰ ਗੁਰਦੁਆਰਾ ਸ਼੍ਰੀ ਕਲਗ਼ੀਧਰ ਨਿਵਾਸ ਸੈਕਟਰ 27 ਬੀ, ਚੰਡੀਗੜ ਵਿਖੇ ਹੋਵੇਗੀ।
ਇਕੱਤਰਤਾ ਉਪਰੰਤ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਹ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵੱਖਰੀ ਹਰਿਆਣਾ ਕਮੈਟੀ ਦੇ ਸੰਬੰਧ ਵਿੱਚ ਰੱਖੀ ਗਈ ਹੈ ।