ਮਾਨਸਾ : ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥ ਸਮੇਤ ਪੁਲਿਸ ਨੇ ਕੀਤਾ ਕਾਬੂ
ਸੰਜੀਵ ਜਿੰਦਲ
ਮਾਨਸਾ, 7 ਦਸੰਬਰ 2022 : ਲਵਪ੍ਰੀਤ ਸਿੰਘ PPS ਉਪ ਕਪਤਾਨ ਪੁਲਿਸ (ਡੀ) ਮਾਨਸਾ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਅਤੇ ਡਾ. ਨਾਨਕ ਸਿੰਘ ਸੀਨੀਅਰ ਕਪਤਾਨ ਪੁਲਿਸ ਮਾਨਸਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਸੀ.ਆਈ.ਏ ਸਟਾਫ ਮਾਨਸਾ ਵੱਲੋੋਂ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ: 6 ਬਰੇਟਾ ਨੂੰ ਸਮੇਤ ਸਵਿੱਫਟ ਕਾਰ ਨੰਬਰੀ DL08 CAU 3964 ਦੇ ਕਾਬੂ ਕਰਕੇ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਣ ਤੇ ਥਾਣਾ ਬਰੇਟਾ ਵਿਖੇ ਮੁਕੱਦਮਾ ਨੰਬਰ 142 ਮਿਤੀ 6-12-22 ਅ/ਧ 18ਸੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਇਸੇ ਤਰ੍ਹਾ ਹੀ ਸੀ.ਆਈ.ਏ ਸਟਾਫ ਮਾਨਸਾ ਵੱਲੋ ਕਾਰਵਾਈ ਕਰਦੇ ਹੋਏ ਬਲਵਿੰਦਰ ਸਿੰਘ ਪੁੱਤਰ ਪਠਾਣਾ ਸਿੰਘ ਵਾਸੀ ਟੋਡਰਪੁਰ ਨੂੰ ਕਾਬੂ ਕਰਕੇ 1ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਣ ਪਰ ਥਾਣਾ ਬੋਹਾ ਵਿਖੇ ਮੁਕੱਦਮਾ ਨੰਬਰ 159 ਮਿਤੀ 6-12-22 ਅ/ਧ 18ਬੀ/ 61/ 85 ਐਨ.ਡੀ.ਪੀ.ਐਸ਼ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।ਉਕਤ ਵਿਅਕਤੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆ ਵਿੱਚ ਨਸ਼ਾ ,ਚੋਰੀ ਅਤੇ ਅਸਲੇ ਸਬੰਧੀ ਪਰਚੇ ਦਰਜ ਹਨ।
ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ l