← ਪਿਛੇ ਪਰਤੋ
ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣਾਂ : ਵੋਟਾਂ ਦੀ ਗਿਣਤੀ ਹੋਈ ਸ਼ੁਰੂ ਗਾਂਧੀਨਗਰ/ਸ਼ਿਮਲਾ, 8 ਦਸੰਬਰ, 2022: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਈ ਹੈ। ਪਹਿਲਾਂ ਪੋਸਟਲ ਬੈਲਟ ਗਿਣੇ ਜਾ ਰਹੇ ਹਨ ਅਤੇ 8.30 ਵਜੇ ਤੋਂ ਈ ਵੀ ਐਮ ਰਾਹੀਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਸੰਭਾਵਨਾ ਹੈ ਕਿ ਸ਼ੁਰੂਆਤੀ ਨਤੀਜੇ ਕੁਝ ਹੀ ਮਿੰਟਾਂ ਵਿਚ ਆ ਜਾਣਗੇ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੋਵਾਂ ਥਾਵਾਂ ’ਤੇ ਭਾਜਪਾ ਲਈ ਸੱਤਾ ’ਤੇ ਕਾਬਜ਼ ਰਹਿਣ ਦੀ ਚੁਣੌਤੀ ਬਣੀ ਹੋਈ ਹੈ ਜਦੋਂ ਕਿ ਕਾਂਗਰਸ ਦੋਵਾਂ ਰਾਜਾਂ ਵਿਚ ਜਿੱਤ ਦੇ ਦਾਅਵੇ ਕਰ ਰਹੀ ਹੈ ਤੇ ਦੋਵਾਂ ਰਾਜਾਂ ਵਿਚ ਆਮ ਆਦਮੀਪਾਰਟੀ ਦੀ ਕਾਰਗੁਜ਼ਾਰੀ ’ਤੇ ਸਭ ਦੀ ਨਜ਼ਰ ਰਹੇਗੀ।
Total Responses : 264