ਬਠਿੰਡਾ : ਦਿਨ ਚੜਦੇ ਹੀ ਪੁਲਿਸ ਨੇ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਚ ਕੀਤੀ ਛਾਪੇਮਾਰੀ, ਪੜ੍ਹੋ ਵੇਰਵੇ
ਬਠਿੰਡਾ, 9 ਦਸੰਬਰ,2022: ਨਸ਼ੇ ਨੂੰ ਠੱਲ੍ਹ ਪਾਉਣ ਲਈ ਬਠਿੰਡਾ ਪੁਲੀਸ ਵੱਲੋਂ ਵੱਡੀ ਪੱਧਰ ਉੱਪਰ ਜਿਥੇ ਨਸ਼ਾ ਤਸਕਰਾਂ ਨੂੰ ਨਕੇਲ ਕਸਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਉਥੇ ਹੀ ਅਜਿਹੇ ਲੋਕਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿਸੇ ਰੂਪ ਵਿੱਚ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ।
ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਦੀ ਅਗਵਾਈ ਵਿਚ ਥਾਣਾ ਕੈਨਾਲ ਅਤੇ ਕੋਤਵਾਲੀ ਪੁਲਿਸ ਵੱਲੋਂ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਵਿਚ ਦਿਨ ਚੜ੍ਹਦੇ ਹੀ ਛਾਪੇਮਾਰੀ ਕੀਤੀ ਗਈ। ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਵੱਲੋਂ ਨਸ਼ਿਆਂ ਦੇ ਕਾਰੋਬਾਰੀਆਂ ਡੀਕ ਲਿਸਟ ਬਣਾਈ ਗਈ ਹੈ ਜਿਸ ਵਿਚ 15 ਦੇ ਕਰੀਬ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਘਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਇਨ੍ਹਾਂ ਵਿੱਚ ਉਹ ਲੋਕ ਵੀ ਸ਼ਾਮਲ ਹਨ ਜਿਨ੍ਹਾਂ ’ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ, ਫਿਲਹਾਲ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਗਰ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਪਾਇਆ ਜਾਂਦਾ ਹੈ ਤਾਂ ਇਹਨਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।