ਕੈਨੇਡਾ ਸਟੱਡੀ ਵੀਜੇ 'ਤੇ ਭੇਜਣ ਦੇ ਨਾਂ 'ਤੇ 10 ਲੱਖ ਦੀ ਠੱਗੀ, ਮਾਮਲਾ ਦਰਜ
ਰੋਹਿਤ ਗੁਪਤਾ
ਗੁਰਦਾਸਪੁਰ 9 ਦਸੰਬਰ ਸਟੱਡੀ ਵੀਜ਼ੇ ਤੇ ਕਨੇਡਾ ਭੇਜਣ ਦੇ ਨਾਂ ਤੇ 10 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।
ਦਵਿੰਦਰ ਕੋਰ ਪਤਨੀ ਗੁਰਦੀਪ ਸਿੰਘ ਵਾਸੀ ਦਲੁਆਣਾ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਡਾਕਟਰ ਕੁਲਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਧਾਰੀਵਾਲ ਨੇ ਉਸ ਦੇ ਬੇਟੇ ਲਵਜੀਤ ਸਿੰਘ ਨੂੰ ਸਟੱਡੀ ਵੀਜ਼ਾ ਤੇ ਕਨੇਡਾ ਭੇਜਣ ਦੇ ਨਾ ਤੇ 10 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਸਬ ਇੰਸਪੈਕਟਰ ਉਂਕਾਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਦਵਿੰਦਰ ਕੋਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਕਪਤਾਨ ਦਿਹਾਤੀ ਗੁਰਦਾਸਪੁਰ ਵਲੋ ਕਰਨ ਉਪਰੰਤ ਡਾਕਟਰ ਕੁਲਦੀਪ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।