← ਪਿਛੇ ਪਰਤੋ
ਕੈਨੇਡਾ: 19 ਸਾਲਾ ਪੰਜਾਬੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਚੰਡੀਗੜ੍ਹ, 8 ਫਰਵਰੀ, 2023: ਮਾਨਸਾ ਨੇੜਲੇ ਪਿੰਡ ਬਖਸ਼ੀਵਾਲਾ ਦੇ 19 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਹੈ। ਇਹ ਨੌਜਵਾਨ 11 ਜਨਵਰੀ ਨੂੰ ਹੀ ਕੈਨੇਡਾ ਗਿਆ ਸੀ ਜਿਥੇ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰ ਨੇ ਉਸਨੂੰ ਕੈਨੇਡਾ ਭੇਜਣ ਵਾਸਤੇ 20 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਹੁਣ ਮ੍ਰਿਤਕ ਦੇਹ ਵਾਪਸ ਲਿਆਉਣ ਵਾਸਤੇ 25 ਲੱਖ ਰੁਪਏ ਦੀ ਜ਼ਰੂਰਤ ਹੈ।ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਵਿਚ ਪਰਿਵਾਰ ਦੀ ਮਦਦ ਕੀਤੀ ਜਾਵੇ।
Total Responses : 309