ਸਿੱਧੂ ਮੂਸੇਵਾਲਾ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ, ਥਾਰ, 5911 ਟਰੈਕਟਰ ਤੇ ਸਿੱਧੂ ਦਾ ਸਟੈਚੂ ਵੀ ਰੱਖਿਆ ਜਾਵੇਗਾ ਦਰਸ਼ਨਾਂ ਲਈ
ਮਾਨਸਾ, 18 ਮਾਰਚ 2023 - ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ਵਿੱਚ ਮਨਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸਿੱਧੂ ਦੀ ਟੀਮ ਵੱਲੋਂ ਵੀ ਰੂਟ ਪਲਾਨ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸ਼ਾਂਤਮਈ ਤਰੀਕੇ ਨਾਲ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।
ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਪੁਲਿਸ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਫੋਰਸ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਵੀ ਲੋਕਾਂ ਨੂੰ ਸ਼ਾਂਤਮਈ ਤਰੀਕੇ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਿਹਾ ਮੈਂ ਹੈ ਕਿਉਂਕਿ ਪੰਜਾਬ ਪੁਲਿਸ ਵੀ ਤੁਹਾਡੀ ਸੁਰੱਖਿਆ ਦੇ ਲਈ ਹੀ ਲਗਾਈ ਗਈ ਹੈ।
ਸਿੱਧੂ ਮੂਸੇਵਾਲਾ ਦੀ ਟੀਮ ਦੇ ਮੈਂਬਰ ਸੁਖਪਾਲ ਸਿੰਘ ਪਾਲੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਲੈ ਕੇ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਨਸਾ ਵਾਲੇ ਪਾਸਿਓਂ ਪਹਿਲੇ ਗੇਟ ਰਾਹੀਂ ਆਮ ਪਬਲਿਕ ਦੀ ਐਂਟਰੀ ਹੈ ਅਤੇ ਦੂਸਰੇ ਗੇਟ ਤੋਂ ਵੀਵੀਆਈਪੀ ਅਤੇ ਤੀਸਰੇ ਗੇਟ ਤੇ ਲੰਗਰ ਦਾ ਪ੍ਰਬੰਧ ਹੋਵੇਗਾ ਅਤੇ ਲੰਗਰ ਵਾਲੀਆਂ ਗੱਡੀਆਂ ਤੀਸਰੇ ਗੇਟ ਵਿੱਚੋਂ ਐਂਟਰ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਤੇ ਆਉਣ ਵਾਲੀਆਂ ਸੰਗਤਾਂ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਉਹ ਆਸਾਨੀ ਨਾਲ ਦਰਸ਼ਨ ਕਰ ਸਕਣ ਅਤੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪੰਡਾਲ ਵਿੱਚ ਸਿੱਧੂ ਮੂਸੇਵਾਲਾ ਦੀ ਲਾਸਟ ਰਾਇਡ ਥਾਰ, 5911 ਟਰੈਕਟਰ ਅਤੇ ਉਨ੍ਹਾਂ ਦਾ ਨਵਾਂ ਬਣਾਇਆ ਗਿਆ ਸਟੈਚੂ ਵੀ ਰੱਖਿਆ ਜਾਵੇਗਾ।