BREAKING- ਅੰਮ੍ਰਿਤਪਾਲ ਖਿਲਾਫ਼ ਇੱਕ FIR ਹੋਰ ਦਰਜ, ਗ੍ਰਿਫਤਾਰ ਕੀਤੇ 7 ਸਾਥੀਆਂ ਦੇ ਨਾਂ ਵੀ ਆਏ ਸਾਹਮਣੇ
ਅੰਮ੍ਰਿਤਸਰ, 19 ਮਾਰਚ 2023- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਹਦੇ ਕਈ ਸਮਰਥਕਾਂ ਖਿਲਾਫ਼ ਪੰਜਾਬ ਪੁਲਿਸ ਨੇ ਇੱਕ ਹੋਰ FIR ਆਰਮਜ਼ ਐਕਟ ਤਹਿਤ ਦਰਜ ਕੀਤੀ ਹੈ। ਇਹ ਜਾਣਕਾਰੀ ਸਤੇਂਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ। ਐਸਐਸਪੀ ਸਤੇਂਦਰ ਸਿੰਘ ਨੇ ਦੱਸਿਆ ਕਿ, ਉਨ੍ਹਾਂ ਦੀ ਟੀਮ ਨੇ ਲੰਘੇ ਕੱਲ੍ਹ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਬਰਾਮਦ ਹੋਇਆ ਹੈ।
ਐਸਐਸਪੀ ਸਤੇਂਦਰ ਸਿੰਘ ਨੇ ਦੱਸਿਆ ਕਿ, ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਛਾਣ ਅਜੇਪਾਲ ਸਿੰਘ, ਗੁਰਵੀਰ ਸਿੰਘਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਨਜਾਇਜ਼ ਅਸਲੇ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ, ਉਕਤ ਸਾਰੇ ਫੜੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦੇ ਨਾਲ ਸੀ।