ਅੰਮ੍ਰਿਤਪਾਲ ਸਿੰਘ ਦੀ ਪਤਨੀ ਦੀ ਵੀ ਜਾਂਚ ਹੋਈ ਸ਼ੁਰੂ, ਪੜ੍ਹੋ ਵੇਰਵਾ
ਚੰਡੀਗੜ੍ਹ, 21 ਮਾਰਚ, 2023: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਨੇ 10 ਫਰਵਰੀ ਨੂੰ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਸਾਦੇ ਢੰਗ ਨਾਲ ਵਿਆਹ ਕਰਵਾਇਆ ਸੀ।ਉਂਝ ਕਿਰਨਦੀਪ ਮੂਲ ਰੂਪ ਵਿਚ ਕੁਲਾਰਾਂ ਦੀ ਰਹਿਣ ਵਾਲੀ ਹੈ ਪਰਕੁਝ ਸਮਾਂ ਪਹਿਲਾਂ ਉਸਦਾ ਪਰਿਵਾਰ ਇੰਗਲੈਂਡ ਸ਼ਿਫਟ ਹੋ ਗਿਆ ਸੀ।
ਸੂਤਰਾਂ ਨੇ ਦੱਸਿਆ ਕਿ ਹੁਣ ਪੁਲਿਸ ਇਹ ਚੈਕ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਕਿਰਨਦੀਪ ਕੌਰ ਦੇ ਸੰਪਰਕ ਵਿਚ ਕਿਵੇਂ ਆਇਆ ਤੇ ਕਿਰਨਦੀਪ ਕੌਰ ਦਾ ਪਿਛੋਕੜ ਕੀ ਹੈ, ਦੋਵਾਂ ਦਾ ਸੰਪਰਕ ਕਿਸ ਤੀਜੇ ਵਿਅਕਤੀ ਰਾਹੀਂ ਹੋਇਆ, ਵਿਆਹ ਸਾਦੇ ਢੰਗ ਨਾਲ ਕਿਉਂ ਕੀਤਾ ਗਿਆ ਆਦਿ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।