← ਪਿਛੇ ਪਰਤੋ
ਕਪੂਰਥਲਾ ਜੇਲ੍ਹ 'ਚ ਬੰਦ ਕੈਦੀ ਦੀ ਮੌਤ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 21 ਮਾਰਚ 2023 - ਕਪੂਰਥਲਾ ਦੀ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਸੀ ਤੇ ਵੱਖ-ਵੱਖ ਬਿਮਾਰੀ ਨਾਲ ਪੀੜਤ ਸੀ। ਜਿਸ ਦਾ ਇਲਾਜ ਜੇਲ੍ਹ ਦੇ ਹਸਪਤਾਲ ਵਿਚ ਚੱਲ ਰਿਹਾ ਸੀ। ਹੁਣ ਉਸ ਦੀ ਹਾਲਤ ਜਿਆਦਾ ਖਰਾਬ ਹੋਣ 'ਤੇ ਜੇਲ ਸਟਾਫ ਵਲੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Total Responses : 189