← ਪਿਛੇ ਪਰਤੋ
ਭਗਵੰਤ ਮਾਨ ਨੇ ਬੇਅਦਬੀ ਮਾਮਲਿਆਂ ਵਿਚ ਸਜ਼ਾ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪੜ੍ਹੋ ਵੇਰਵਾ ਚੰਡੀਗੜ੍ਹ, 28 ਮਈ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲਿਆਂ ਵਿਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਬੇਅਦਬੀ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਵਿਵਸਥਾਵਾਂ ਵਿਚ ਸੋਧ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਵੱਲੋਂ ਪਵਿੱਤਰ ਗ੍ਰੰਥ ਮੰਨਿਆ ਗਿਆ ਹੈ ਤੇ ਇਸੇ ਤਰੀਕੇ ਇਸਦਾ ਸਨਮਾਨ ਕੀਤਾ ਗਿਆ ਹੈ। ਸਰਦਾਰ ਭਗਵੰਤ ਸਿੰਘ ਮਾਨ ਨੇ ਹੋਰ ਕਿਹਾ ਕਿ ਪੰਜਾਬ ਵਿਚ ਫਿਰਕੂ ਸਦਭਾਵਨਾ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ ਤੇ ਇਸ ਵਾਸਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹ ਫਿਰ ਬੇਨਤੀ ਕਰਦੇ ਹਨ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ’ਤੇ ਰਾਸ਼ਟਰਪਤੀ ਦੇ ਹਸਤਾਖ਼ਰ ਛੇਤੀ ਤੋਂ ਛੇਤੀ ਕਰਵਾਏ ਜਾਣ।
Total Responses : 50