8 ਅਕਤੂਬਰ ਨੂੰ ਪ੍ਰਧਾਨ ਝਿੰਜਰ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੋਏ ਪੱਬਾਂ ਭਾਰ
ਮਾਨ ਸਰਕਾਰ ਦੀਆਂ ਗਰੰਟੀਆਂ ਪੂਰੀ ਤਰ੍ਹਾਂ ਫੇਲ੍ਹ: ਕਲੇਰ
ਦੀਪਕ ਜੈਨ
ਜਗਰਾਉਂ 18 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਐੱਸ ਆਰ ਕਲੇਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਆਮਦ ਨੂੰ ਯਾਦਗਾਰੀ ਬਣਾਉਣ ਲਈ ਮੀਟਿੰਗ ਕੀਤੀ ਗਈ । ਇਸ ਮੌਕੇ ਹਲਕਾ ਇੰਚਾਰਜ ਐੱਸ ਆਰ ਕਲੇਰ ਵਲੋਂ ਯੂਥ ਪ੍ਰਧਾਨ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ।ਇਸ ਮੌਕੇ ਸ੍ਰੀ ਕਲੇਰ ਨੇ ਕਿਹਾ ਕਿ ਯੂਥ ਪ੍ਰਧਾਨ ਝਿੰਜਰ ਦੀ 8 ਅਕਤੂਬਰ ਨੂੰ ਜਗਰਾਉਂ ਫੇਰੀ ਨੂੰ ਲੈ ਕੇ ਹਲਕੇ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਜੋਸ਼ ਜਾਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਡੇ ਇਕੱਠ ਵਿੱਚ ਭਗਵੰਤ ਮਾਨ ਸਰਕਾਰ ਵਲੋਂ ਆਮ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਤੇ ਝੂਠੀਆਂ ਗਰੰਟੀਆਂ ਦਾ ਪਰਦਾਫਾਸ਼ ਕਰਾਂਗੇ।।ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ, ਸਾਬਕਾ ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਸਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸੁਖਦੇਵ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਮਨਦੀਪ ਸਿੰਘ ਬਿੱਟੂ, ਐਸ ਓ ਆਈ ਹਲਕਾ ਪ੍ਰਧਾਨ ਸੰਦੀਪ ਸਿੰਘ ਧਾਲੀਵਾਲ, ਆਈ ਟੀ ਵਿੰਗ ਹਲਕਾ ਪ੍ਰਧਾਨ ਸੁਖਦੇਵ ਸਿੰਘ ਜੱਗਾ ਸੇਖੋਂ ਕਾਉਂਕੇ ਕਲਾ, ਯੂਥ ਪ੍ਰਧਾਨ ਜਤਿੰਦਰ ਸਿੰਘ ਕਲੇਰਾਂ , ਯੂਥ ਪ੍ਰਧਾਨ ਸੁਰਗਨ ਸਿੰਘ ਰਸੂਲਪੁਰ, ਪ੍ਰਧਾਨ ਜਸਵੰਤ ਸਿੰਘ ਕੋਠੇ ਖਜੂਰਾ, ਬਲਦੇਵ ਸਿੰਘ ਕੋਠੇ ਖਜੂਰਾ, ਸਾਬਕਾ ਸਰਪੰਚ ਪਰਮਿੰਦਰ ਸਿੰਘ, ਯੂਥ ਆਗੂ ਜਗਜੀਤ ਸਿੰਘ ਡੱਲਾ, ਪ੍ਰਧਾਨ ਜਸਪ੍ਰੀਤ ਸਿੰਘ ਚੀਮਾ, ਮਿੰਟੂ ਸਵੱਦੀ, ਭਵਖੰਡਨ ਸਿੰਘ ਗਿੱਦੜਵਿੰਡੀ, ਪ੍ਰਧਾਨ ਸੁਰਿੰਦਰ ਸਿੰਘ ਪਰਜੀਆ ਬਿਹਾਰੀਪੁਰ, ਸੁਦਾਗਰ ਸਿੰਘ ਰਸੂਲਪੁਰ, ਜਸਵਿੰਦਰ ਸਿੰਘ ਲਾਡੀ, ਪ੍ਰਗਟ ਸਿੰਘ ਡੱਲਾ, ਪ੍ਰੇਮ ਸਿੰਘ ਚੀਮਾ, ਜਗਦੀਸ਼ ਸਿੰਘ ਕਾਉਂਕੇ ਕਲਾ, ਧਰਮ ਸਿੰਘ ਰਸੂਲਪੁਰ ਤੇ ਹੋਰ ਹਾਜ਼ਰ।