← ਪਿਛੇ ਪਰਤੋ
ਜਵਾਬੀ ਕਾਰਵਾਈ: India ਨੇ ਸੀਨੀਅਰ Canadian ਡਿਪਲੋਮੈਟ ਨੂੰ ਕੱਢਿਆ ਨਵੀਂ ਦਿੱਲੀ, 19 ਸਤੰਬਰ, 2023: ਕੈਨੇਡਾ ਵੱਲੋਂ ਭਾਰਤੀ ਡਿਪਲੋਮੈਟ ਨੂੰ ਕੱਢਣ ਤੋਂ ਕੁਝ ਘੰਟਿਆਂ ਅੰਦਰ ਜਵਾਬੀ ਕਾਰਵਾਈ ਕਰਦਿਆਂ ਭਾਰਤ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਭਾਰਤ ਵਿਚੋਂ ਕੱਢ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਆਖਿਆ ਕਿ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਵਿਦੇਸ਼ ਮੰਤਰਾਲੇ ਸੱਦਿਆ ਗਿਆ ਸੀ। ਉਹਨਾਂ ਨੂੰ ਭਾਰਤ ਸਰਕਾਰ ਦੇ ਫੈਸਲੇ ਤੋਂ ਸੂਚਿਤ ਕੀਤਾ ਗਿਆ ਕਿ ਉਹਨਾਂ ਦੇ ਸੀਨੀਅਰ ਡਿਪਲੋਮੈਟ ਨੂੰ 5 ਦਿਨਾਂ ਦੇ ਅੰਦਰ-ਅੰਦਰ ਦੇਸ਼ ਨੂੰ ਛੱਡ ਕੇ ਜਾਣ ਵਾਸਤੇ ਆਖਿਆ ਗਿਆ ਹੈ। ਇਹ ਫੈਸਲਾ ਭਾਰਤ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟ ਵੱਲੋਂ ਭਾਰਤ ਵਿਚ ਦਖਲਅੰਦਾਜ਼ੀ ਕਰਨ ਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਪ੍ਰਤੀ ਚਿੰਤਾ ਜ਼ਾਹਰ ਕਰਦਾ ਹੈ।
Total Responses : 107