India-Canada ਵਿਵਾਦ ਵਿਚਾਲੇ PM ਟਰੂਡੋ ਨੇ ਬਦਲਵਾਂ ਦਿੱਤਾ ਬਿਆਨ
ਓਟਾਵਾ, 19 ਸਤੰਬਰ 2023- ਖਾਲਿਸਤਾਨੀ ਕਾਰਕੁੰਨ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡੀਅਨ ਪੀਐਮ ਵਲੋਂ ਲਾਏ ਗਏ ਗੰਭੀਰ ਦੋਸ਼ ਤੋਂ ਬਾਅਦ ਭਾਰਤ ਨੇ ਜਵਾਬੀ ਕਾਰਵਾਈ ਕੀਤੀ ਹੈ। ਇਸ ਤੋਂ ਬਾਅਦ ਹੁਣ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਡੈਮੇਜ ਕੰਟਰੋਲ ਮੋਡ ਵਿੱਚ ਆ ਗਏ ਹਨ।
PM ਟਰੂਡੋ ਨੇ ਮੰਗਲਵਾਰ ਨੂੰ ਕੈਨੇਡੀਅਨ ਸੰਸਦ 'ਚ ਦਿੱਤੇ ਗਏ ਆਪਣੇ ਬਿਆਨ 'ਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ, "ਕੈਨੇਡਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੇ 'ਏਜੰਟਾਂ' ਨੂੰ ਲੈ ਕੇ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ, ਪਰ ਅਸੀਂ ਚਾਹੁੰਦੇ ਹਾਂ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਨਜਿੱਠੇ।"
ਟਰੂਡੋ ਨੇ ਮੀਡੀਆ ਨੂੰ ਕਿਹਾ, "ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਇਸ ਨੂੰ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।" ਇਸ ਤੋਂ ਪਹਿਲਾਂ ਭਾਰਤ ਨੇ ਕੈਨੇਡੀਅਨ ਸਰਕਾਰ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।