ਮਨੀਸ਼ ਤਿਵਾੜੀ ਨੇ ਮੋਹਾਲੀ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟ ਦੇ ਚੈਕ ਵੰਡੇ
ਕਿਹਾ- ਕਾਂਗਰਸ ਨੇ ਹਮੇਸ਼ਾ ਵਿਕਾਸ ਨੂੰ ਪਹਿਲ ਦਿੱਤੀ ਹੈ
ਮੋਹਾਲੀ, 20 ਨਵੰਬਰ 2023 : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਸਰਵਪੱਖੀ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ, ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਨੌਗਿਆਰੀ, ਗੀਗਾ ਮਾਜਰਾ ਅਤੇ ਮਨੌਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਆਪਣੇ ਸੰਸਦੀ ਕੋਟੇ ਵਿਚੋਂ ਕੁੱਲ 11 ਲੱਖ ਰੁਪਏ ਦੀ ਗ੍ਰਾਂਟ ਦੇ ਚੈਕ ਵੰਡੇ।
ਇਸ ਮੌਕੇ ਸੰਬੋਧਨ ਕਰਦਿਆਂ ਤਿਵਾੜੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। ਇਸ ਲਈ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਵਿਕਾਸ ਕਾਰਜਾਂ ਲਈ ਲਗਾਤਾਰ ਗਰਾਂਟਾਂ ਜਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਨੂੰ ਪਹਿਲ ਦਿੱਤੀ ਹੈ ਅਤੇ ਪਾਰਟੀ ਦੀਆਂ ਸਰਕਾਰਾਂ ਦੌਰਾਨ ਹੀ ਪੰਜਾਬ ਤੇ ਦੇਸ਼ ਦਾ ਵਿਕਾਸ ਹੋਇਆ ਹੈ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੁਹਾਲੀ, ਸੀਨੀਅਰ ਕਾਂਗਰਸੀ ਆਗੂ ਮਨਜੋਤ ਸਿੰਘ, ਮੋਹਨ ਸਿੰਘ ਬਠਲਾਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਪੁਪਿੰਦਰ ਕੁਮਾਰ ਨੌਗਿਆੜੀ, ਤਰਸੇਮ ਸਿੰਘ ਸਰਪੰਚ ਗੀਗਾ ਮਾਜਰਾ, ਦਵਿੰਦਰ ਕੁਮਾਰ ਪੰਚ, ਦਲਜੀਤ ਸਿੰਘ ਪੰਚ, ਮੋਹਨ ਲਾਲ, ਜਗਤਾਰ ਸਿੰਘ, ਸਾਧਾ ਸਿੰਘ ਪੰਚ, ਸੁਮਿਤ ਕੁਮਾਰ, ਗੁਰਮੁਖ ਸਿੰਘ, ਰਾਮ ਮੂਰਤੀ, ਅਮਰਨਾਥ ਆਦਿ ਹਾਜ਼ਰ ਸਨ |