'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਸ਼ੁਰੂ
ਧੂਰੀ, 27 ਨਵੰਬਰ 2023 : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਧੂਰੀ ਵਿਖੇ ਜਨਤਕ ਮੀਟਿੰਗ ਕੀਤੀ। ਕੇਜਰੀਵਾਲ ਅਤੇ ਮਾਨ ਸਭ ਤੋਂ ਪਹਿਲਾਂ ਸਟੇਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ।
ਮੁੱਖ ਮੰਤਰੀ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਲਿਖਿਆ : ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਮੌਕੇ ਅਸੀਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ...
ਯਾਤਰੀਆਂ ਦੇ ਪਹਿਲੇ ਜੱਥੇ ਨੂੰ ਮੈਂ ਤੇ ਸਾਡੇ ਕੌਮੀ ਕਨਵੀਨਰ ਨੇ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ...ਤੇ ਬਾਕੀ ਧਾਰਮਿਕ ਅਸਥਾਨਾਂ ਲਈ ਵੀ ਟ੍ਰੇਨਾਂ ਤੇ ਬੱਸਾਂ ਚਲਾਈਆਂ ਜਾਣਗੀਆਂ...
ਰੱਬ ਨੇ ਜੋ ਸੇਵਾ ਲੇਖੇ ਲਾਈ ਹੈ, ਉਹ ਨਿਭਾਉਣ ਦੀ ਕੋਸ਼ਿਸ਼ ਕਰ ਰਹੇ ਹਾਂ...