ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਤੋਂ
ਚੰਡੀਗੜ੍ਹ, 28 ਨਵੰਬਰ, 2023: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ 28 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੈਸ਼ਨ ਦੌਰਾਨ ਪੰਜ ਬਿੱਲ ਪੇਸ਼ ਕਰਨ ਦੀ ਤਜਵੀਜ਼ ਹੈ ਜਿਹਨਾਂ ਵਿਚੋਂ ਤਿੰਨ ਵਿੱਤੀ ਬਿੱਲਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਮਨਜ਼ੂਰੀ ਦੇ ਚੁੱਕੇ ਹਨ।
ਇਹਨਾਂ ਬਿੱਲਾਂ ਵਿਚ ਪੰਜਾਬ ਗੁਡਜ਼ ਐਂਡ ਸਰਵਿਸਿਜ਼ (ਸੋਧ) ਬਿੱਲ 2023, ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023, ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ।
ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਵਿਧਾਇਕ ਦਲ ਦੀ ਮੀਟਿੰਗ ਸੱਦੀ ਹੈ। ਸੈਸ਼ਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।