ਹਰਿਆਣਾ 'ਚ ਵਿਦਿਆਰਥਣਾਂ ਨਾਲ ਬਦਸਲੂਕੀ ਮਾਮਲਾ: ਸਰਕਾਰੀ ਕੰਨਿਆ ਸਕੂਲ ਦਾ ਪ੍ਰਿੰਸੀਪਲ ਬਰਖਾਸਤ
- ਜੀਂਦ ਦੇ ਉਚਾਨਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਕੀਤੀ ਸੀ ਵਿਦਿਆਰਥਣਾਂ ਨਾਲ ਬਦਸਲੂਕੀ
- ਮਾਮਲਾ ਸਾਹਮਣੇ ਆਉਣ ਦੇ ਬਾਅਦ ਤੋਂ ਹੀ ਸਸਪੈਂਡ ਸੀ ਪ੍ਰਿੰਸੀਪਲ
ਚੰਡੀਗੜ੍ਹ, 28 ਨਵੰਬਰ 2023 - ਜੀਂਦ ਜਿਲ੍ਹਾ ਦੇ ਉਚਾਨਾ ਮੰਡੀ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਵਿਚ ਵਿਦਿਆਰਥਣਾਂ ਦੇ ਨਾਲ ਬਦਸਲੂਕੀ ਦੀ ਘਟਨਾਦੇ ਮਾਮਲੇ ਵਿਚ ਹਰਿਆਣਾ ਸਰਕਾਰ ਨੇ ਸਸਪੈਂਡ ਚੱਲ ਰਹੇ ਦੋਸ਼ੀ ਪ੍ਰਿੰਸੀਪਲ ਕਰਤਾਰ ਸਿੰਘ ਨੂੰ ਬਰਖਾਸਤ ਕਰਨ ਦਾ ਫੈਸਲਾ ਕੀਤਾ ਹੈ। ਵਿਭਾਗ ਵੱਲੋਂ ਜਾਂਚ ਰਿਪੋਰਟ ਮਿਲਣ ਦੇ ਬਾਅਦ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪ੍ਰਿੰਸੀਪਲ ਦੇ ਖਿਲਾਫ ਬਰਖਾਸਤਗੀ ਦੀ ਕਾਰਵਾਈ ਨੁੰ ਮੰਜੂਰੀ ਦਿੱਤੀ।
ਹਰਿਆਣਾ ਸਰਕਾਰ ਦੇ ਬੁਲਾਰੇ ਨੇ ਦਸਿਆ ਕਿ ਸੂਬਾ ਸਰਕਾਰ ਨੇ ਸੰਵਿਧਾਨ ਦੇ ਅਨੁਛੇਦ 31 (ਬੀ) ਤਹਿਤ ਆਪਣੀ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਇਹ ਕਾਰਵਾਈ ਕੀਤੀ ਹੈ।
ਬੁਲਾਰੇ ਨੇ ਦਸਿਆ ਕਿ ਏਸਡੀਓ (ਸੀ) ਉਚਾਨਾ ਵੱਲੋਂ ਭੇਜੀ ਗਈ ਰਿਪੋਰਟ ਵਿਚ ਵਰਨਣ ਕੀਤਾ ਗਿਆ ਹੈ ਕਿ ਕਈ ਵਿਦਿਆਰਥਣਾਂ ਨੇ ਪ੍ਰਿੰਸੀਪਲ ਦੇ ਖਿਲਾਫ ਬਦਸਲੂਕੀ ਦੇ ਬਿਆਨ ਦਿੱਤੇ ਹਨ, ਜਿਸ ਦੇ ਬਾਅਦ ਮਾਮਲੇ ਦੀ ਗੰਭੀਰਤਾ ਅਤੇ ਪ੍ਰਿੰਸੀਪਲ ਦੇ ਖਿਲਾਫ ਦੋਸ਼ਾਂ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ।
ਵਰਨਣਯੋਗ ਹੈ ਕਿ ਪੁਲਿਸ ਵੱਲੋਂ ਮਾਮਲੇ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਪਹਿਲਾਂ ਹੀ ਗਿਰਫਤਾਰ ਕੀਤਾ ਜਾ ਚੁੱਕਾ ਹੈ ਅਤੇ ਸਬੰਧਿਤ ਸਕੂਲ ਵਿਚ ਮਹਿਲਾ ਪ੍ਰਿੰਸੀਪਲ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ ਅਤੇ 16 ਨਵੇਂ ਸਟਾਫ ਦੀ ਵੀ ਨਿਯੁਕਤੀ ਕੀਤੀ ਗਈ ਹੈ।