ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ
ਦਲਜੀਤ ਕੌਰ
ਚੰਡੀਗੜ੍ਹ, 2 ਦਸੰਬਰ 2023: ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮੇਂ ਵਿੱਚ ਬਦਲਾਅ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ।