← ਪਿਛੇ ਪਰਤੋ
ਫਤਿਹਗੜ੍ਹ ਸਾਹਿਬ ਤੋਂ ਦਿੱਲੀ ਲਈ ਰਵਾਨਾ ਹੋਏ ਕਿਸਾਨ ਸਾਧੂਗੜ੍ਹ (ਫਤਿਹਗੜ੍ਹ), 13 ਫਰਵਰੀ, 2024: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਦਿੱਲੀ ਕੂਚ ਕਰ ਰਹੇ ਹਾਂ ਪਰ ਸਰਕਾਰ ਨਾਲ ਕਿਸੇ ਵੀ ਤਰੀਕੇ ਦਾ ਟਕਰਾਰ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਸਰਕਾਰ ਨੇ ਦੋ ਸਾਲ ਪਹਿਲਾਂ ਸਾਡੀਆਂ ਮੰਗਾਂ ਮੰਨੀਆਂ ਸਨ ਪਰ ਹੁਣ ਉਹ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦੇਣ ਤੋਂ ਇਨਕਾਰੀ ਹੋ ਗਈ ਹੈ। ਕੇਂਦਰ ਸਰਕਾਰ ਨਾਲ ਗੱਲਬਾਤ ਇਸ ਕਰ ਕੇ ਫੇਲ੍ਹ ਹੋਈ ਕਿਉਂਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਹਨਾਂ ਦੀ ਪ੍ਰੈਸ ਕਾਨਫਰੰਸ ਉਪਰੰਤ ਟਰੈਕਟਰ ਟਰਾਲੀਆਂ ਲੈ ਕੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਕੂਚ ਕਰ ਦਿੱਤਾ ਹੈ। ਇਥੋਂ ਸੈਂਕੜੇ ਦੀ ਗਿਣਤੀ ਵਿਚ ਟਰਾਲੀਆਂ ਲੈ ਕੇ ਕਿਸਾਨ ਰਵਾਨਾ ਹੋ ਰਹੇ ਹਨ ਜਿਹਨਾਂ ਨੇ 6-6 ਮਹੀਨੇ ਦਾ ਰਾਸ਼ਨ ਆਪਣੇ ਕੋਲ ਰੱਖਿਆ ਹੈ।
Total Responses : 45