ਪੰਜਾਬ ਤੇ ਹਰਿਆਣੇ ਦੇ ਵਕੀਲ ਵੀ ਵੰਡੇ ਗਏ -23 ਫਰਵਰੀ ਨੂੰ ਕਿਸਾਨਾਂ ਦੇ ਹੱਕ 'ਚ ਕੋਰਟ ਵਰਕ ਸਸਪੈਂਡ ਕਰਨ ਬਾਰੇ
ਚੰਡੀਗੜ੍ਹ, 22 ਫਰਵਰੀ 2024 - ਨੌਜਵਾਨ ਕਿਸਾਨ ਦੀ ਮੌਤ ਦੇ ਮੱਦੇਨਜ਼ਰ ਪੰਜਾਬ ਹਰਿਆਣਾ ਹਾਈਕੋਰਟ ਦੀ ਬਾਰ ਐਸੋਸੀਏਸ਼ਨ ਵੱਲੋਂ ਕੱਲ੍ਹ 23 ਤਰੀਕ ਦਾ ਕੰਮ ਸਸਪੈਂਡ ਕਰ ਦਿੱਤਾ ਗਿਆ ਹੈ, ਪਰ ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਐਡਵੋਕੇਟ ਜਨਰਲ ਵੱਲੋਂ ਇਸ ਕੰਮ ਨੂੰ ਮੁਅੱਤਲ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿਚ ਹਿੱਸਾ ਨਹੀਂ ਲੈਣਗੇ ਕਿਉਂਕਿ ਇਹ ਮੁੱਦਾ ਵਕੀਲਾਂ ਨਾਲ ਸਬੰਧਤ ਨਹੀਂ ਹੈ। ਜਿਸ ਕਾਰਨ ਦੇਖਿਆ ਜਾ ਸਕਦਾ ਹੈ ਕਿ ਜਿੱਥੇ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਡਟ ਕੇ ਖੜ੍ਹੀ ਨਜ਼ਰ ਆ ਰਹੀ ਹੈ, ਉਥੇ ਹੀ ਉਹੀ ਵਕੀਲ ਵੀ ਆਹਮੋ-ਸਾਹਮਣੇ ਖੜ੍ਹੇ ਨਜ਼ਰ ਆ ਰਹੇ ਹਨ।