← ਪਿਛੇ ਪਰਤੋ
ਹਰਿਆਣਾ ਸਰਕਾਰ ਨੇ ਮੁਜ਼ਾਹਰਾਕਾਰੀ ਕਿਸਾਨਾਂ ’ਤੇ ਲਾਈ ਐਨ ਐਸ ਏ ਤੇ ਦਰਜ ਕੀਤੇ ਇਰਾਦਾ ਕਤਲ ਦੇ ਪਰਚੇ ਚੰਡੀਗੜ੍ਹ, 23 ਫਰਵਰੀ, 2024: ਹਰਿਆਣਾ ਸਰਕਾਰ ਨੇ ਕਿਸਾਨੀ ਸੰਘਰਸ਼ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਨੈਸ਼ਨਲ ਸਕਿਓਰਿਟੀ ਐਕਟ (ਐਨ ਐਸ ਏ) ਤਹਿਤ ਕੇਸ ਦਰਜ ਕਰ ਦਿੱਤੇ ਹਨ ਤੇ ਕਈ ਕੇਸਾਂ ਵਿਚ ਇਰਾਦਾ ਕਤਲ ਦੇ ਪਰਚੇ ਵੀ ਦਰਜ ਕੀਤੇ ਹਨ। ਹਰਿਆਣਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਮੁਜ਼ਾਹਰਾਕਾਰੀਆਂ ਨੇ ਸਰਕਾਰੀ ਤੇ ਨਿੱਜੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਹੈ। ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ’ਤੇ ਐਨ ਐਸ ਏ ਤਹਿਤ ਪਰਚੇ ਦਰਜ ਕੀਤੇ ਹਨ ਅਤੇ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਅਤੇ ਬੈਂਕ ਖ਼ਾਤੇ ਵੀ ਸੀਜ਼ ਕੀਤੇ ਜਾ ਰਹੇ ਹਨ। ਪੁਲਿਸ ਦਾ ਦਾਅਵਾ ਹੈ ਕਿ ਮੁਜ਼ਾਹਰਾਕਾਰੀ ਕਿਸਾਨਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਪਥਰਾਅ ਕੀਤਾ ਹੈ ਤੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਹਰਿਆਣਾ ਮੁਤਾਬਕ ਹੁਣ ਤੱਕ 30 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ ਤੇ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਅੰਬਾਲਾ ਪੁਲਿਸ ਨੇ ਬਿਆਨ ਜਾਰੀ ਕੀਤਾ ਹੈ ਕਿ ਅਸੀਂ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਾਂ ਕਿ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ’ਤੇ ਕਿਸਾਨ ਦੀਆਂ ਜਾਇਦਾਦਾਂ ਤੇ ਬੈਂਕ ਖ਼ਾਤੇ ਸੀਜ਼ ਕਰ ਕੇ ਭਰਪਾਈ ਕੀਤੀ ਜਾਵੇਗੀ।
Total Responses : 400