ਜਦੋਂ ਤਕ ਹਰਿਆਣਾ ਸਰਕਾਰ ਵਿਰੁਧ ਪਰਚਾ ਦਰਜ ਨਹੀਂ ਹੁੰਦਾ ਉਦੋਂ ਤਕ ਸ਼ੁੱਭਕਰਨ ਦਾ ਸਸਕਾਰ ਨਹੀਂ ਕਰਾਂਗੇ : ਪੰਧੇਰ, ਡੱਲੇਵਾਲ
ਪਟਿਆਲਾ , 23 ਫ਼ਰਵਰੀ 2024 : ਕਿਸਾਨ ਲੀਡਰ ਸਵਰਨ ਸਿੰਘ ਪੰਧੇਰ ਅਤੇ ਡੱਲੇਵਾਲ ਨੇ ਪਟਿਆਲਾ ਵਿਖੇ ਪ੍ਰੈਸ ਕਾਨਫ਼ਰੰਸ ਕਰ ਕੇ ਐਲਾਨ ਕੀਤਾ ਹੈ ਕਿ ਜਦੋਂ ਤਕ ਕਿਸਾਨ ਸ਼ੁੱਭਕਰਨ ਸਿੰਘ ਉਤੇ ਜੁਲਮ ਕਰਨ ਵਾਲੀ ਹਰਿਆਣਾ ਸਰਕਾਰ ਵਿਰੁਧ ਪਰਚਾ ਦਰਜ ਨਹੀਂ ਹੁੰਦਾ ਉਦੋ ਤਕ ਅਸੀਂ ਸ਼ੁੱਭਕਰਨ ਦਾ ਅੰਤਮ ਸਸਕਾਰ ਨਹੀਂ ਕਰਾਂਗੇ।
ਉਨ੍ਹਾਂ ਨਾਲ ਹੀ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਕ ਕਰੋੜ ਦੇ ਮੁਆਵਜ਼ੇ ਦਾ ਐਲਾਨ ਅਤੇ ਸਰਕਾਰੀ ਨੌਕਰੀ ਦੀ ਪੇਸ਼ਕੱਸ਼ ਕੀਤੀ ਹੈ, ਇਹ ਠੀਕ ਹੈ ਪਰ ਹਰਿਆਣਾ ਸਰਕਾਰ ਵਿਰੁਧ ਕੇਸ ਵੀ ਦਰਜ ਹੋਣਾ ਚਾਹੀਦਾ ਹੈ।