ਕਿਸਾਨ ਸ਼ੁਭਕਰਨ ਸਿੰਘ ਦੀ ਮਾਂ ਦੇ ਦਾਅਵੇ ਪਰਿਵਾਰ ਨੇ ਕੀਤੇ ਖਾਰਜ, ਕਿਹਾ ਨਹੀਂ ਹੋਵੇਗਾ ਅੰਤਿਮ ਸਸਕਾਰ ਜਦੋਂ ਤੱਕ ਨਾ ਮਿਲਿਆ ਇਨਸਾਫ
ਬਠਿੰਡਾ/ਪਟਿਆਲਾ, 24 ਫਰਵਰੀ, 2024: ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮਾਂ ਵੀਰਪਾਲ ਕੌਰ ਵੱਲੋਂ ਸ਼ੁਭਕਰਨ ਸਿੰਘ ਦਾ ਅੰਤਿਮ ਸਸਕਾਰ ਕੀਤੇ ਜਾਣ ਦੀ ਮੰਗ ਉਸਦੇ ਪਰਿਵਾਰ ਨੇ ਖਾਰਜ ਕਰ ਦਿੱਤੀ ਹੈ।
ਸ਼ੁਭਕਰਨ ਸਿੰਘ ਦੀ ਭੈਣ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 17 ਸਾਲ ਪਹਿਲਾਂ ਉਹਨਾਂ ਦੀ ਮਾਂ ਉਹਨਾਂ ਨੂੰ ਛੱਡ ਕੇ ਚਲੀ ਗਈ ਸੀ। ਸਾਨੂੰ ਛੋਟੇ-ਛੋਟੇ ਬੱਚਿਆਂ ਨੂੰ ਛੱਡ ਕੇ ਜਾਣ ਮਗਰੋਂ ਉਸ ਵੀਰਪਾਲ ਕੌਰ ਦਾ ਕੋਈ ਹੱਕ ਹੀ ਨਹੀਂ ਬਣਦਾ ਕਿ ਉਹ ਸਾਡੇ ਪਰਿਵਾਰ ਬਾਰੇ ਗੱਲ ਕਰੇ। ਉਸਨੇ ਇਹ ਵੀ ਕਿਹਾ ਕਿ ਵੀਰਪਾਲ ਕੌਰ ਨੇ ਤਾਂ ਉਸਨੂੰ ਵੇਖਿਆ ਤੱਕ ਨਹੀਂ।
ਭੈਣ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸ਼ੁਭਕਰਨ ਸਿੰਘ ਨੂੰ ਇਨਸਾਫ ਨਹੀਂ ਮਿਲਦਾ, ਉਸਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।