Breaking: ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਰੇਲਾਂ ਦਾ ਚੱਕਾ ਜਾਮ ਕਰਨ ਸਮੇਤ ਦਿੱਲੀ ਕੂਚ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 3 ਮਾਰਚ 2024- ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਅੱਜ ਅੰਤਿਮ ਅਰਦਾਸ ਪਿੰਡ ਬੱਲੋ, ਜ਼ਿਲ੍ਹਾ ਬਠਿੰਡਾ ਵਿਖੇ ਹੋਈ, ਜਿਥੇ ਸੈਂਕੜੇ ਲੋਕ ਪੁੱਜੇ। ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕੀਤਾ ਕਿ, ਕਿਸਾਨ ਦੇਸ਼ ਭਰ ਦੇ ਅੰਦਰ 10 ਮਾਰਚ ਨੂੰ 12 ਤੋਂ ਸ਼ਾਮ 4 ਵਜੇ ਤਕ ਦੇਸ਼ ਭਰ 'ਚ ਰੇਲਾਂ ਰੋਕਣਗੇ। ਇਸ ਤੋਂ ਇਲਾਵਾ 6 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਬਾਕੀ ਸੂਬਿਆਂ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ, ਜਿਨ੍ਹਾਂ ਕੋਲ ਟਰੈਕਟਰ ਟਰਾਲੀਆਂ ਨਹੀਂ ਹੋਣਗੀਆਂ।