ਅਰਵਿੰਦ ਕੇਜਰੀਵਾਲ ਦਾ ਜੇਲ੍ਹ ’ਚ 4.5 ਕਿਲੋ ਵਜ਼ਨ ਘਟਿਆ, ਉਹਨਾਂ ਦੀ ਜਾਨ ਨੂੰ ਖ਼ਤਰਾ: ਆਤਿਸ਼ੀ
ਨਵੀਂ ਦਿੱਲੀ, 3 ਅਪ੍ਰੈਲ, 2024: ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਸਵੇਰੇ ਕੀਤੇ ਇਕ ਟਵੀਟ ਵਿਚ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਸ਼ੂਗਰ ਦੀ ਗੰਭੀਰ ਬਿਮਾਰੀ ਹੈ। ਸਿਹਤ ਮੁਸ਼ਕਿਲਾਂ ਹੋਣ ਦੇ ਬਾਵਜੂਦ ਉਹ 24 ਘੰਟੇ ਦੇਸ਼ ਦੀ ਸੇਵਾ ਵਿਚ ਲੱਗੇ ਰਹਿੰਦੇ ਹਨ।
ਉਹਨਾਂ ਕਿਹਾ ਕਿ ਗ੍ਰਿਫਤਾਰੀ ਤੋਂ ਬਾਅਦ ਹੁਣ ਤੱਕ ਉਹਨਾਂ ਦਾ 4.5 ਕਿਲੋ ਵਜ਼ਨ ਘੱਟ ਗਿਆ ਹੈ ਤੇ ਇਹ ਬਹੁਤ ਚਿੰਤਾ ਦਾ ਵਿਸ਼ਾ ਹੈ। ਭਾਜਪਾ ਉਹਨਾਂ ਨੂੰ ਜੇਲ੍ਹ ਵਿਚ ਪਾ ਕੇ ਉਹਨਾਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਰਹੀ ਹੈ। ਜੇਕਰ ਕੇਜਰੀਵਾਲ ਨੂੰ ਕੁਝ ਹੋ ਗਿਆ ਤਾਂ ਪੂਰਾ ਦੇਸ਼ ਕੀ, ਭਗਵਾਨ ਵੀ ਇਹਨਾਂ ਨੂੰ ਮੁਆਫੀ ਨਹੀਂ ਕਰੇਗਾ।