24 ਅਪ੍ਰੈਲ ਤੋ ਸ਼ੁਰੂ ਹੋਵੇਗਾ ਵਿਸ਼ੇਸ਼ ਟੀਕਾਕਰਨ ਹਫਤਾ
ਰੋਹਿਤ ਗੁਪਤਾ
ਗੁਰਦਾਸਪੁਰ ,15 ਅਪ੍ਰੈਲ 2024 : ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ 24 ਤੋ 30 ਜੁਲਾਈ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾਵੇਗਾ।
ਡਾ. ਹਰਭਜਨ ਰਾਮ ਮਾਂਡੀ ਨੇ ਦਸਿਆ ਕਿ ਦੇਸ਼ ਵਿਚ ਟੀਕਾਕਰਨ ਪੋ੍ਗਰਾਮ ਦੇ 50 ਸਾਲ ਪੂਰੇ ਹੋਏ ਹਨ।ਇਹ ਸਾਲ ਟੀਕਾਕਰਨ ਪੋ੍ਗਰਾਮ ਦੀ ਗੋਲਡਨ ਜੁਬਲੀ ਮਨਾ ਰਿਹਾ ਹੈ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇ ਕਿ ਪੋਲਿਓ ਆਦਿ ਤੋ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ ।ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਉਨਾਂ ਬਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਪਰਵਾਸੀ ਅਬਾਦੀ ਅਤੇ ਹੋਰ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾਵੇਗਾ।
ਜਿਲਾ ਸਿਹਤ ਅਫਸਰ ਡਾ. ਸਵਿਤਾ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਇਸ ਸਬੰਧੀ ਸਰਵੇ ਕੀਤਾ ਜਾ ਰਿਹਾ ਹੈ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।