ਲੋੜਵੰਦ ਮਰੀਜਾਂ ਲਈ ਖ਼ੂਨਦਾਨ ਕਰਕੇ ਇਨਸਾਨੀਅਤ ਦਾ ਫ਼ਰਜ਼ ਨਿਭਾਇਆ
ਅਸ਼ੋਕ ਵਰਮਾ
ਬਠਿੰਡਾ,15 ਅਪਰੈਲ 2024: ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਦੀਆਂ ਸੇਵਾਵਾਂ ਤਹਿਤ ਲੋੜ ਪੈਣ ਤੇ ਮਰੀਜਾਂ ਨੂੰ ਦੋ ਯੂਨਿਟ ਖੁਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਹਰਚਰਨ ਕੌਰ ਵਾਸੀ ਅਲੀਸ਼ੇਰ ਕਲਾਂ ਜੋ ਕਿ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਬਠਿੰਡਾ ਵਿਖੇ ਜੇਰੇ ਇਲਾਜ ਹੈ ਨੂੰ ਸੋਨੂੰ ਇੰਸਾਂ ਪ੍ਰੇਮੀ ਸੇਵਕ ਏਰੀਆ ਐਨਐਫਐਲ, ਮਰੀਜ਼ ਕੁਲਵੰਤ ਦਾਸ ਵਾਸੀ ਪਿੰਡ ਮਾਖਾ ਜੋ ਕਿ ਪੰਜਾਬ ਕੈਂਸਰ ਕੇਅਰ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਮਾਡਲ ਟਾਊਨ ਏਰੀਆ ਦੇ 15 ਮੈਂਬਰ ਮੋਹਿਤ ਇੰਸਾਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।