ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ
- ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ- ਮੁੱਖ ਅਧਿਆਪਕਾ ਮਲਵਿੰਦਰ ਕੌਰ
ਪਟਿਆਲਾ 15 ਅਪ੍ਰੈਲ 2024 - ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮਾਨਯੋਗ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮਾਨੀ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਸਰਪ੍ਰਸਤ ਰੈਡ ਕਰਾਸ ਸੁਸਾਇਟੀ ਪਟਿਆਲਾ ਭਗਵਾਨ ਦਾਸ ਗੁਪਤਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਤੇ ਆਉਣ ਵਾਲੀ 11ਮਈ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ
ਦਾ ਲੋਕ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ।
ਸੈਮੀਨਾਰ ਨੂੰ ਮਾਲਵਿੰਦਰ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ, ਪਟਿਆਲਾ ਪੈਰਾ ਲੀਗਲ ਵਲੰਟੀਅਰ ਭਗਵਾਨ ਦਾਸ ਗੁਪਤਾ, ਪੀ.ਐਲ.ਵੀ ਪ੍ਰੋਫੈਸਰ ਸੁਰਵਿੰਦਰ ਛਾਬੜਾ ਅਤੇ ਸਮਾਜਸੇਵਕ ਸੁਰੇਸ਼ ਸ਼ਰਮਾ ਨੇ ਵੀ ਸੰਬੋਧਨ ਕੀਤਾ। ਪੰਜਾਬੀ ਗਾਇਕ ਗੁਰਪ੍ਰੀਤ ਪ੍ਰੀਤ ਪਟਿਆਲਵੀ ਨੇ ਸੱਭਿਆਚਾਰਕ ਗੀਤ ਪੇਸ਼ ਕਰਕੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਭਰਵਾਂ ਮਨੋਰੰਜਨ ਕੀਤਾ।
ਇਸ ਮੌਕੇ ਆਰਟ ਤੇ ਕਰਾਫਟ ਅਧਿਆਪਕ ਰਣਜੀਤ ਸਿੰਘ, ਮੈਡਮ ਮਮਤਾ ਡੋਗਰਾ,ਮੈਡਮ ਜਸਵਿੰਦਰ ਪਾਲ,ਮੈਡਮ ਜੀਨੂੰ, ਮੈਡਮ ਸੁਨੀਤਾ,ਮੈਡਮ ਮਨਪ੍ਰੀਤ ਸਕੂਲ ਦੇ ਵਿਦਿਆਰਥੀ ਅਤੇ ਮਾਪੇ ਵੀ ਹਾਜ਼ਰ ਸਨ।