ਫਿਰੌਤੀ ਦੇ ਕੇ ਹਮਲਾ ਕਰਵਾਉਣ ਦੇ ਦੋਸ਼ ’ਚ ਭਾਜਪਾ ਆਗੂ ਗ੍ਰਿਫਤਾਰ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 20 ਅਪ੍ਰੈਲ 2024 : ਇੱਕ ਪਾਸੇ ਲੋਕ ਸਭਾ ਚੋਣਾਂ ਦਾ ਮਾਹੌਲ ਹੈ ਅਤੇ ਹਰ ਇੱਕ ਪਾਰਟੀ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਅਤੇ ਗੁੰਡਾਗਰਦੀ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਦੂਸਰੇ ਪਾਸੇ ਭਾਜਪਾ ਦਾ ਪ੍ਰਵਾਸੀ ਮੋਰਚੇ ਦਾ ਜ਼ਿਲਾ ਪ੍ਰਧਾਨ ਨੀਰਜ ਸ਼ਰਮਾ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।
ਫਿਰੌਤੀ ਦੇ ਕੇ ਹਮਲਾ ਕਰਵਾਉਣ ਦੇ ਦੋਸ਼ ’ਚ ਭਾਜਪਾ ਪ੍ਰਵਾਸੀ ਸੈੱਲ ਦੇ ਮੁਖੀ ਨੀਰਜ ਰਾਜਪੂਤ, ਉਸ ਦੇ ਭਤੀਜੇ ਸਮੇਤ ਤਿੰਨ ਲੋਕਾਂ ਨੂੰ ਮੋਹਕਮਪੁਰਾ ਥਾਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 14 ਅਪ੍ਰੈਲ ਨੂੰ ਦਰਜ ਐਫਆਈਆਰ ਵਿਚ ਕਤਲ ਦੀ ਕੋਸ਼ਿਸ਼ ਦੀ ਧਾਰਾ ਵੀ ਸ਼ਾਮਲ ਕੀਤੀ ਹੈ।
ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਥਾਣਾ ਮੁਹਕਮਪੁਰਾ ਅਧੀਨ ਇਲਾਕੇ ਦੇ ਵਿੱਚ ਇੱਕ ਘਰ ਦੇ ਵਿੱਚ ਵੜ ਕੇ ਕੁਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ ਜਿਸ ਦੀ ਕਿ ਸੀਸੀਟੀਵੀ ਵੀਡੀਓ ਸਾਹਮਣੇ ਆਈ ਸੀ ਅਤੇ ਉਸ ਸੀਸੀਟੀਵੀ ਵੀਡੀਓ ਦੇ ਆਧਾਰ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਆਰੋਪੀਆਂ ਨੂੰ ਕਾਬੂ ਕੀਤਾ।
ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਭਾਜਪਾ ਦਾ ਪ੍ਰਵਾਂਚਲ ਜ਼ਿਲਾ ਪ੍ਰਧਾਨ ਨੀਰਜ ਸ਼ਰਮਾ ਦੇ ਕਹਿਣ ਤੇ ਹੀ ਇਹਨਾਂ ਆਰੋਪੀਆਂ ਵੱਲੋਂ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ ਜਿਸ ਦੇ ਚਲਦੇ ਪੁਲਿਸ ਨੇ ਭਾਜਪਾ ਨੇਤਾ ਨੀਰਜ ਸ਼ਰਮਾ ਨੂੰ ਵੀ ਗ੍ਰਿਫਤਾਰ ਕਰ ਲਿੱਤਾ ਅਤੇ ਉਸ ਦੇ ਉੱਪਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ।