← ਪਿਛੇ ਪਰਤੋ
ਸੰਤ ਨਿਰੰਕਾਰੀ ਭਵਨ ਵਿਖੇ ਖੂਨਦਾਨ ਕੈਂਪ ਦੌਰਾਨ ਚੰਨੀ ਨੇ ਭਰੀ ਹਾਜ਼ਰੀ ਤੇ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ
ਜਲੰਧਰ, 24 ਅਪ੍ਰੈਲ 2024 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਸਤਿਗੁਰੂ ਬਾਬਾ ਗੁਰਬਚਨ ਸਿੰਘ ਜੀ ਨੂੰ ਯਾਦ ਕਰਦਿਆਂ ਨਿਰੰਕਾਰੀ ਭਵਨ ਜਲੰਧਰ ਵਿਖੇ ਲਗਾਏ ਗਏ ਸਲਾਨਾ ਖੂਨਦਾਨ ਕੈਂਪ ਵਿੱਚ ਵੀ ਹਾਜ਼ਰੀ ਲਗਵਾਈ।ਇੱਥੇ ਚਰਨਜੀਤ ਸਿੰਘ ਚੰਨੀ ਨੇ ਬਾਬਾ ਗੁਰਚਰਨ ਸਿੰਘ ਜੀ ਨੂੰ ਮੱਥਾ ਟੇਕਿਆ ਤੇ ਆਸ਼ੀਰਵਾਦ ਲਿਆ।ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਨਿਰੰਕਾਰੀ ਮੰਡਲ ਲੰਮੇ ਸਮੇਂ ਤੋਂ ਸਮਾਜ ਸੇਵਾ ਦਾ ਇਹ ਵੱਡਾ ਕਾਰਜ ਕਰ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ।ਉਨਾ ਕਿਹਾ ਕਿ ਨਿਰੰਕਾਰੀ ਮਿਸ਼ਨ ਸਮੇ ਸਮੇ ਤੇ ਹੋਰ ਵੀ ਸਮਾਜ ਭਲਾਈ ਦੇ ਕੰਮ ਜਿਵੇਂ ਸਫਾਈ ਅਭਿਆਨ ਰੁੱਖ ਲਗਾਉਣ ਜਾ ਕੋਈ ਕੁਦਰਤੀ ਆਫ਼ਤਾ ਸਮੇਂ ਸਮਾਜ ਸੇਵਾ ਦੇ ਕਾਰਜ ਕਰਦਾ ਰਹਿੰਦਾ ਹੈ ਜੋ ਕਿ ਸ਼ਲਾਘਾਯੋਗ ਹੈ।
Total Responses : 413