← ਪਿਛੇ ਪਰਤੋ
ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸੁਲਤਾਨਪੁਰ ਲੋਧੀ 'ਚ ਰੈਲੀ ਨੂੰ ਕਰਨਗੇ ਸੰਬੋਧਨ : ਸੱਜਣ ਸਿੰਘ ਚੀਮਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 25 ਮਈ 2024 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 26 ਮਈ ਐਤਵਾਰ ਨੂੰ ਸੁਲਤਾਨਪੁਰ ਲੋਧੀ ਵਿੱਚ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਣਗੇ। ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਨੇ ਸੁਲਤਾਨਪੁਰ ਲੋਧੀ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੁਲਤਾਨਪੁਰ ਲੋਧੀ ਸਥਿਤ ਤਲਵੰਡੀ ਚੌਧਰੀਆਂ ਚੌਂਕ ਵਿਖੇ 1 ਵਜੇ ਰੈਲੀ ਨੂੰ ਸੰਬੋਧਨ ਕਰਨਗੇ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਹਿਬ ਦੇ ਆਉਣ ਨਾਲ ਹਲਕੇ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਹਨਾਂ ਸਮੂਹ ਹਲਕਾ ਨਿਵਾਸੀਆਂ ਨੂੰ ਐਸ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਅਤੇ ਵੱਡੀ ਲੀਡ ਦੇ ਨਾਲ ਆਮ ਆਦਮੀ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਹਲਕਾ ਸੁਲਤਾਨਪੁਰ ਲੋਧੀ ਤੋਂ ਜਿਤਾ ਕੇ ਮੈਂਬਰ ਪਾਰਲੀਮੈਂਟ ਬਣਾ ਕੇ ਭੇਜਾਂਗੇ।
Total Responses : 432