ਮੱਧ ਪ੍ਰਦੇਸ਼ ਦੇ ਮੰਤਰੀ ਦੀ PRO ਨੇ ਕੀਤੀ ਖੁਦਕੁਸ਼ੀ, ਪੜ੍ਹੋ ਵੇਰਵਾ
ਮੱਧ ਪ੍ਰਦੇਸ਼, 10 ਜੁਲਾਈ 2024 - ਮੱਧ ਪ੍ਰਦੇਸ਼ ਦੇ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਪ੍ਰਹਿਲਾਦ ਪਟੇਲ ਦੇ ਪੀਆਰਓ ਨੇ ਖੁਦਕੁਸ਼ੀ ਕਰ ਲਈ ਹੈ। ਦੇਰ ਰਾਤ ਉਨ੍ਹਾਂ ਦੀ ਪੀਆਰਓ ਪੂਜਾ ਥਾਪਕ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਮੁਤਾਬਕ ਦੋ ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ। ਉਦੋਂ ਤੋਂ ਹੀ ਉਸ ਦਾ ਆਪਣੇ ਪਤੀ ਨਾਲ ਵਿਵਾਦ ਚੱਲ ਰਿਹਾ ਸੀ। ਦੇਰ ਰਾਤ ਵੀ ਕਿਸੇ ਗੱਲ ਨੂੰ ਲੈ ਕੇ ਉਸ ਦੀ ਆਪਣੇ ਪਤੀ ਨਾਲ ਝਗੜਾ ਹੋ ਗਿਆ। ਜਿਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੋਵਾਂ ਦਾ ਇਕ ਸਾਲ ਦਾ ਬੱਚਾ ਵੀ ਹੈ।
ਮਹਿਲਾ ਦਾ ਪਤੀ ਵੀ ਟੈਕਨਾਲੋਜੀ ਵਿਭਾਗ ਵਿੱਚ ਸਹਾਇਕ ਡਾਇਰੈਕਟਰ ਵਜੋਂ ਕੰਮ ਕਰ ਰਿਹਾ ਹੈ। ਵਿਆਹ ਤੋਂ ਬਾਅਦ ਤੋਂ ਹੀ ਪਤੀ-ਪਤਨੀ ਵਿਚਕਾਰ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਨੂੰ ਵੀ ਦੋਵਾਂ ਵਿਚਾਲੇ ਲੜਾਈ ਹੋਈ ਸੀ। ਜਿਸ ਤੋਂ ਬਾਅਦ ਮਹਿਲਾ ਨੇ ਆਪਣੇ ਕਮਰੇ 'ਚ ਜਾ ਕੇ ਖੁਦਕੁਸ਼ੀ ਕਰ ਲਈ। ਜਦੋਂ ਉਸ ਦਾ ਪਤੀ ਕਮਰੇ ਅੰਦਰ ਗਿਆ ਤਾਂ ਉਸ ਦੀ ਪਤਨੀ ਲਟਕਦੀ ਮਿਲੀ। ਪਤੀ ਨੇ ਪੂਜਾ ਥਾਪਕ ਨੂੰ ਵੀ ਜਲਦਬਾਜ਼ੀ 'ਚ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਸ ਨੇ ਦੱਸਿਆ ਕਿ ਪੂਜਾ ਥਾਪਕ ਆਪਣੇ ਪਤੀ ਨਾਲ ਸਾਕੇਤ ਨਗਰ 'ਚ ਰਹਿੰਦੀ ਸੀ। ਉਹ ਲੋਕ ਸੰਪਰਕ ਵਿਭਾਗ ਵਿੱਚ ਸਹਾਇਕ ਡਾਇਰੈਕਟਰ ਵਜੋਂ ਕੰਮ ਕਰ ਰਹੀ ਸੀ। ਦੇਰ ਰਾਤ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਪੁਲਿਸ ਮੁਤਾਬਕ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਮੁਤਾਬਕ ਪੂਜਾ ਥਾਪਕ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਪੂਜਾ ਦਾ ਪਤੀ ਇਸ ਸਮੇਂ ਮੱਧ ਪ੍ਰਦੇਸ਼ ਸਰਕਾਰ ਦੇ ਸੂਚਨਾ ਅਤੇ ਤਕਨਾਲੋਜੀ ਵਿਭਾਗ 'ਚ ਬਤੌਰ ਵਿਗਿਆਨੀ ਡਿਊਟੀ 'ਤੇ ਹੈ। ਭੋਪਾਲ ਦੇ ਗੋਵਿਦਪੁਰਾ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।