ਹੁਣ ਟੀਵੀ ਸੀਰੀਅਲ 'ਚ ਨਹੀਂ ਫਿਲਮਾਇਆ ਜਾਵੇਗਾ ਆਨੰਦ ਕਾਰਜ ਦਾ ਸੀਨ
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ, ਸਿੱਖ ਧਰਮ ਦੀ ਇਕ ਮਰਿਆਦਾ, ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਕੇ ਆਨੰਦ ਕਾਰਜ ਦਾ ਸੀਨ ਫਿਲਮਾਇਆ ਗਿਆ ਇਕ ਸਿੱਖ ਧਰਮ ਦੀ ਮਰਿਆਦਾ ਦੇ ਉਲਟ ਹੈ
ਇਹ ਚੀਜ਼ਾਂ ਸਿੱਖ ਪਰੰਪਰਾਵਾਂ ਦੇ ਅਨੁਕੂਲ ਹਨ ਇਸ ਕਰਕੇ ਇਹਨਾਂ ਨੂੰ ਸਖਤ ਤਾੜਨਾ ਦਿੱਤੀ ਜਾਂਦੀ ਹੈ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 11 ਜੁਲਾਈ 2024- ਹੁਣ ਫਿਲਮਾਂ ਅਤੇ ਸੀਰੀਅਲਾਂ ਲਈ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਨਹੀਂ ਜਾ ਸਕੇਗਾ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਣ ਅਜਿਹਾ ਕਰਨ ਉੱਪਰ ਰੋਕ ਲਗਾ ਦਿੱਤੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਅਨੁਸਾਰ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਧਰਮ ਵਿੱਚ ਵਿਆਹ) ਦੇ ਦ੍ਰਿਸ਼ ਨਹੀਂ ਦੇਣਗੇ। ਕਿਉਂਕਿ ਅਜਿਹੇ ਦ੍ਰਿਸ਼ ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ ਤਿਆਰ ਕਰਕੇ ਫਿਲਮਾਏ ਜਾਂਦੇ ਹਨ। ਜਿਸ ਉੱਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਤਰਾਜ ਜਤਾਇਆ ਹੈ।
ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਧਿਆਨ ਵਿਚ ਆਇਆ ਹੈ ਕਿ ਚੰਡੀਗੜ੍ਹ ਨੇੜੇ ਘੜੂਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਸੈੱਟ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਕੇ ਆਨੰਦ ਕਾਰਜ ਦਾ ਸੀਨ ਫਿਲਮਾਇਆ ਗਿਆ, ਜੋ ਸਿੱਖ ਰਵਾਇਤਾਂ ਅਤੇ ਮਰਯਾਦਾ ਦੀ ਘੋਰ ਉਲੰਘਣਾ ਹੈ।
ਭਾਵੇਂ ਸੰਗਤ ਨੇ ਇਸਨੂੰ ਬੰਦ ਕਰਵਾਉਣ ਦਾ ਉੱਦਮ ਕੀਤਾ ਹੈ ਪਰ ਦੋਸ਼ੀਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫ਼ਿਲਮਾਂ ਦੀ ਸ਼ੂਟਿੰਗ ਸਮੇਂ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਣਾ ਜ਼ਰੂਰੀ ਹੈ ਕਿ ਸਿੱਖ ਪ੍ਰੰਪਰਾਵਾਂ ਅਤੇ ਸਿਧਾਂਤਾਂ ਨਾਲ ਕਿਸੇ ਤਰ੍ਹਾਂ ਦੀ ਛੇੜ-ਛਾੜ ਨਾ ਹੋਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਕੇਵਲ ਪੈਸਾ ਕਮਾਉਣ ਖਾਤਰ ਵਪਾਰਕ ਹਿੱਤਾਂ ਤਹਿਤ ਧਰਮ ਦੀਆਂ ਪ੍ਰੰਪਰਾਵਾਂ ਦੀ ਉਲੰਘਣਾ ਕਰਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹੇ ਲੋਕਾਂ ਨੂੰ ਬਾਜ ਆਉਣ ਦੀ ਤਾੜਨਾ ਕੀਤੀ।ਉੱਥੇ ਹੀ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਅਸੀ ਜੋ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਉਸ ਉੱਤੇ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਉਹ ਲੜਕੀ ਪੁਲੀਸ ਜਾਂਚ ਵਿਚ ਸ਼ਾਮਿਲ ਹੋ ਰਹੀ ਹੈ ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ `ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਕਰੜੀ ਨਿੰਦਾ ਕਰਦੀ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਮਦਦ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਭਾਰਤ ਬਹੁ-ਕੌਮੀ, ਬਹੁ-ਧਰਮੀ ਅਤੇ ਬਹੁ-ਸਭਿਅਕ ਦੇਸ਼ ਹੈ ਅਤੇ ਇੱਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ। ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿਤ ਵਿੱਚ ਨਹੀਂ ਹੈ। ਉਨ੍ਹਾ ਕਿਹਾ ਕਿ ਜੇਕਰ ਬੋਲਣ ਦੀ ਅਜ਼ਾਦੀ ਲਈ ਮਾਪਦੰਡ ਵੱਖੋ-ਵੱਖਰੇ ਰੱਖਣੇ ਹਨ ਤਾਂ ਇਹ ਸਭ ਨੂੰ ਸੰਵਿਧਾਨਿਕ ਤੌਰ `ਤੇ ਮਿਲੇ ਹੱਕ-ਹਕੂਕ ਕੇਵਲ ਇੱਕ ਕਾਗਜ਼ੀ ਪੁਲੰਦਾ ਹੀ ਕਹੇ ਜਾ ਸਕਦੇ ਹਨ।