ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਤਨਖ਼ਾਹ ਤੇ ਪੈਨਸ਼ਨ ਚ ਹੋਇਆ 58.5 ਫੀਸਦੀ ਵਾਧਾ- ਪੜ੍ਹੋ ਕਿਹੜੇ ਸੂਬੇ ਦੀ ਸਰਕਾਰ ਨੇ ਲਿਆ ਫ਼ੈਸਲਾ
ਨਵੀਂ ਦਿੱਲੀ, 17 ਜੁਲਾਈ 2024- ਕਰਨਾਟਕ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸਿੱਧਰਮਈਆ ਨੇ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ 58.5 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਤਨਖ਼ਾਹ ਅਤੇ ਪੈਨਸ਼ਨ ਵਿੱਚ ਵਾਧਾ 1 ਜੁਲਾਈ 2022 ਤੋਂ ਲਾਗੂ ਹੋਵੇਗਾ। ਇਸ ਤਨਖਾਹ ਸੋਧ ਵਿੱਚ ਕਰਮਚਾਰੀਆਂ ਦੇ ਐਚਆਰਏ ਵਿੱਚ ਵਾਧਾ ਵੀ ਸ਼ਾਮਲ ਹੈ।
ਸਿੱਧਰਮਈਆ ਨੇ ਬਿਆਨ ਵਿੱਚ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਅਨੁਸਾਰ, 1 ਅਗਸਤ, 2024 ਤੋਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ, ਤਨਖ਼ਾਹ ਨਾਲ ਸਬੰਧਤ ਭੱਤੇ ਅਤੇ ਪੈਨਸ਼ਨਾਂ ਵਿੱਚ ਸੋਧ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ 1 ਜੁਲਾਈ 2022 ਤੱਕ ਮੁਲਾਜ਼ਮਾਂ ਦੀ ਮੁੱਢਲੀ ਤਨਖ਼ਾਹ ਵਿੱਚ 31 ਫ਼ੀਸਦੀ ਮਹਿੰਗਾਈ ਭੱਤੇ ਅਤੇ 27.50 ਫ਼ੀਸਦੀ ਫਿਟਮੈਂਟ ਜੋੜ ਕੇ ਤਨਖ਼ਾਹ ਅਤੇ ਪੈਨਸ਼ਨ ਨੂੰ ਸੋਧਿਆ ਜਾਵੇਗਾ।