ਮੋਦੀ ਕੈਬਨਿਟ ਦੀ ਹੋਣ ਜਾ ਰਹੀ ਅਹਿਮ ਮੀਟਿੰਗ, ਵੱਡੇ ਫ਼ੈਸਲਿਆਂ ਦੀ ਉਮੀਦ
ਨਵੀਂ ਦਿੱਲੀ, 18 ਜੁਲਾਈ 2024- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਇਸ 'ਚ ਕੇਂਦਰੀ ਬਜਟ 2024 'ਤੇ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸ਼ਾਮ ਕਰੀਬ 6 ਵਜੇ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ।