ਸੀਨੀਅਰ ਪੱਤਰਕਾਰ ਜਸਪਾਲ ਸਿੰਘ ਹੇਰਾਂ ਦਾ ਦੇਹਾਂਤ, ਕੱਲ੍ਹ ਹੋਵੇਗਾ ਅੰਤਿਮ ਸਸਕਾਰ
ਹਸਪਤਾਲ ਵਿਚ ਜੇਰੇ ਇਲਾਜ ਸਨ
ਸੁਖਮਿੰਦਰ ਭੰਗੂ
ਲੁਧਿਆਣਾ, 18 ਜੁਲਾਈ 2024- ਸੀਨੀਅਰ ਪੱਤਰਕਾਰ ਅਤੇ ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਖ਼ਰੀ ਸਾਹ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 19 ਜੁਲਾਈ ਨੂੰ ਸਵੇਰੇ 10 ਵਜੇ ਸ਼ੇਰਪੁਰ ਰੋਡ ਵਾਲੇ ਸ਼ਮਸ਼ਾਨਘਾਟ ਵਿਚ ਹੋਵੇਗਾ। ਇਹ ਜਾਣਕਾਰੀ ਜਸਪਾਲ ਸਿੰਘ ਹੇਰਾਂ ਦੇ ਪੁੱਤਰ ਰਿਸ਼ਬਦੀਪ ਸਿੰਘ ਹੇਰਾ ਨੇ ਦਿੱਤੀ। ਰਿਸ਼ਬਦੀਪ ਸਿੰਘ ਨੇ ਦੱਸਿਆ ਕਿ, ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਹੇਰਾਂ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਸਵੇਰੇ ਮੈਕਸ ਹਸਪਤਾਲ ਮੋਹਾਲੀ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ।