ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਿਰਪਾਨ ਨਾਲ ਕਤਲ
ਸੰਗਰੂਰ, 18 ਜੁਲਾਈ 2024- ਸੰਗਰੂਰ ਦੇ ਪਿੰਡ ਖਨਾਲ ਵਿੱਚ ਇੱਕ ਨਿਹੰਗ ਸਿੰਘ ਵੱਲੋਂ ਕਿਰਪਾਨ ਨਾਲ ਹਮਲਾ ਕਰਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਰਸ਼ਨ ਸਿੰਘ ਹੈਪੀ ਉਮਰ ਕਰੀਬ 26 ਸਾਲ ਪੁੱਤਰ ਸਤਗੁਰ ਸਿੰਘ ਵਾਸੀ ਪਿੰਡ ਖਨਾਲ ਕਲਾਂ ਵਜੋਂ ਹੋਈ ਹੈ, ਜੋ ਕਿ ਫਰਿੱਜ, ਵਾਸ਼ਿੰਗ ਮਸ਼ੀਨ ਆਦਿ ਦੀ ਮੁਰੰਮਤ ਦਾ ਕੰਮ ਕਰਦਾ ਸੀ।
ਇਸ ਸਬੰਧੀ ਥਾਣਾ ਦਿੜਬਾ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ, ਮ੍ਰਿਤਕ ਗੁਰਦਰਸ਼ਨ ਸਿੰਘ ਦੇ ਪਿਤਾ ਸਤਿਗੁਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਨਿਹੰਗ ਸਿੰਘ ਜਸਵੀਰ ਸਿੰਘ ਉਰਫ਼ ਬਿੱਟੂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।