ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਹਾਈਕੋਰਟ ਚ ਪਟੀਸ਼ਨ, ਮੈਂਬਰਸ਼ਿਪ ਰੱਦ ਕਰਨ ਦੀ ਮੰਗ
ਚੰਡੀਗੜ੍ਹ, 22 ਜੁਲਾਈ 2024- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੰਜਾਬ ਹਰਿਆਣਾ ਹਾਈਕੋਰਟ ਦੇ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਦੇ ਵਲੋਂ ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਤਰਾਂ ਮੁਤਾਬਿਕ, ਪਟੀਸ਼ਨ ਦੇ ਵਿਚ ਚੋਣ ਅਧਿਕਾਰੀਆਂ ਨੂੰ ਵੀ ਪਾਰਟੀ ਬਣਾਇਆ ਗਿਆ ਹੈ।