ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਗਵਰਨਰ ਵਜੋਂ ਚੁੱਕੀ ਸਹੁੰ (ਵੀਡੀਓ ਵੀ ਵੇਖੋ)
ਚੰਡੀਗੜ੍ਹ, 31 ਜੁਲਾਈ 2024- ਪੰਜਾਬ ਦੇ ਗਵਰਨਰ ਵਜੋਂ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁੱਕ ਲਈ ਹੈ। ਉਨਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਰਾਜਪਾਲ, ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਪੰਜਾਬ ਦੇ ਵਜ਼ੀਰ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਏ।