Breaking: ਕੇਜਰੀਵਾਲ, ਸਿਸੋਦੀਆ, ਕੇ ਕਵਿਤਾ ਦੀ Judicial custody 'ਚ ਵਾਧਾ
ਦਿੱਲੀ 31 ਜੁਲਾਈ 2024: ਦਿੱਲੀ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੇ ਕੇਸ ਵਿੱਚ ਅੱਜ ਵੀ ਕਥਿਤ ਮੁਲਜ਼ਮਾਂ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬੀਆਰਐਸ ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 9 ਅਗਸਤ ਤੱਕ ਵਧਾ ਦਿੱਤੀ ਹੈ। ਸੁਣਵਾਈ ਦੌਰਾਨ ਤਿੰਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।