ਸ਼ਹੀਦ ਊਧਮ ਸਿੰਘ ਨੂੰ ਵੱਖ ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ: ਪ੍ਰੋ ਚਰਨ ਸਿੰਘ
ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੋਲਤ ਅੱਜ ਅਸੀਂ ਅਜਾਦੀ ਦਾ ਨਿੱਘ ਮਾਣ ਰਹੇ ਹਾਂ: ਪ੍ਰੋ ਚਰਨ ਸਿੰਘ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 31 ਜੁਲਾਈ 2024- ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਮਾਣ ਰਹੇ ਹਾਂ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਪ੍ਰੋਫ਼ੈਸਰ ਚਰਨ ਸਿੰਘ ਨੇ ਸ਼ਹੀਦ ਊਧਮ ਸਿੰਘ ਚੌਕ ਵਿਖੇ ਸ਼ਹੀਦ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਕਹੇ। ਉਹਨਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਜਿਹੜੀਆਂ ਕੌਮਾਂ ਆਪਣਾ ਇਹ ਸਰਮਾਇਆ ਨਹੀਂ ਸੰਭਾਲ ਕੇ ਰੱਖਦੀਆਂ, ਉਹ ਤਬਾਹ ਹੋ ਜਾਂਦੀਆਂ ਹਨ।
ਇਸ ਮੌਕੇ ਪ੍ਰੋ.ਚਰਨ ਸਿੰਘ ਤੋਂ ਇਲਾਵਾ ਐਡਵੋਕੇਟ ਰਾਜਿੰਦਰ ਸਿੰਘ ਰਾਣਾ, ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਮੀਤ ਪ੍ਰਧਾਨ ਟਰੱਸਟ ਤਜਿੰਦਰ ਸਿੰਘ ਧੰਜੂ, ਐਡਵੋਕੇਟ ਸਤਨਾਮ ਸਿੰਘ ਮੋਮੀ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਐਡਵੋਕੇਟ ਕੇਹਰ ਸਿੰਘ, ਐਡਵੋਕੇਟ ਕੁਲਬੀਰ ਸਿੰਘ, ਐਡਵੋਕੇਟ ਮੋਹਨ ਸਿੰਘ ਨੰਢਾ, ਐਡਵੋਕੇਟ ਵਿਕਰਮਜੀਤ ਸਿੰਘ ਚੰਦੀ, ਐਡਵੋਕੇਟ ਪਰਮਿੰਦਰ ਸਿੰਘ ਨੰਢਾ, ਐਂਡਵੋਕੇਟ ਜਰਨੈਲ ਸਿੰਘ ਸੰਧਾ, ਡਾ.ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਪ੍ਰਿੰਸੀਪਲ ਪਰੋਮਿਲਾ ਅਰੋੜਾ, ਪ੍ਰਿੰਸੀਪਲ ਮਧੂ ਗੋਸਵਾਮੀ, ਮੁਖਤਾਰ ਸਿੰਘ ਚੰਦੀ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ ਆਦਿ ਵੀ ਹਾਜਰ ਸਨ।
ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸ਼ਹੀਦ ਨੂੰ ਦਿੱਤੀ ਸ਼ਰਧਾਂਜਲੀ
ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਨੇ ਸਾਥੀਆਂ ਸਮੇਤ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਹਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਇੱਕ ਮਹਾਨ ਆਤਮਾ ਸਨ ਜਿਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਸਾਨੂੰ ਆਪਣੇ ਜੀਵਨ ਨੂੰ ਸਫ਼ਲ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਆਗੂ ਨਰਿੰਦਰ ਸਿੰਘ ਖਿੰਡਾ, ਪਰਵਿੰਦਰ ਸਿੰਘ ਸੋਨੂੰ , ਗੁਰਚਰਨ ਸਿੰਘ ਬਿੱਟੂ ਜੈਨਪੁਰ, ਮਨਜੀਤ ਸਿੰਘ ਜੈਨਪੁਰ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ, ਜਤਿੰਦਰਜੀਤ ਸਿੰਘ ਕੈਸ਼ੀਅਰ, ਬਲਦੇਵ ਸਿੰਘ ਮੰਗਾ, ਜਸਵੰਤ ਸਿੰਘ ਸੰਧੂ ਆਹਲੀ, ਸਰਪੰਚ ਗੁਰਵਿੰਦਰ ਕੌਰ ਮੁਕਟ ਰਾਮ ਵਾਲਾ, ਸਰਪੰਚ ਜਸਪਾਲ ਸਿੰਘ ਪ੍ਰਧਾਨ ਸਰਪੰਚ ਯੂਨੀਅਨ, ਕੁਲਵਿੰਦਰ ਸਿੰਘ, ਨੰਬਰਦਾਰ ਜੋਗਿੰਦਰ ਸਿੰਘ ਸ਼ਾਹ ਵਾਲਾ, ਸੁਖਜਿੰਦਰ ਸਿੰਘ ਗੋਲਡੀ, ਜੱਗੀ ਜੈਨਪੁਰ, ਪ੍ਰਭਪਾਲ ਸਿੰਘ, ਕੁਲਦੀਪ ਸਿੰਘ ਸੁਜੋਕਾਲੀਆ, ਬੱਬੂ ਪੰਡੋਰੀ, ਕੁਲਵੰਤ ਸਿੰਘ ਮਸੀਤਾਂ, ਕਮਲਪ੍ਰੀਤ ਸੋਨੀ, ਕੁਲਵੰਤ ਸਿੰਘ, ਬਲਕਾਰ ਸਿੰਘ ਪੱਪੂ, ਜਸਵੰਤ ਸਿੰਘ ਮੱਲੀ, ਬਲਜਿੰਦਰ ਸਿੰਘ, ਰਛਪਾਲ ਸਿੰਘ ਬਿੱਟੂ ਵੀ ਹਾਜਰ ਸਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਚੇਅਰਮੈਨ ਗੁਰਜੰਟ ਸਿੰਘ ਸੰਧੂ, ਗੁਰਬਖਸ਼ ਸਿੰਘ ਮੈਨੇਜਰ, ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਕਮਲਜੀਤ ਸਿੰਘ ਹੈਬਤਪੁਰ, ਬਲਬੀਰ ਸਿੰਘ ਆਦਿ ਵੀ ਹਾਜ਼ਰ ਸਨ।
ਸਾਬਕਾ ਚੇਅਰਮੈਨ ਜਸਪਾਲ ਸਿੰਘ ਧੰਜੂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ
ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਜਸਪਾਲ ਸਿੰਘ ਧੰਜੂ ਸਾਬਕਾ ਚੇਅਰਮੈਨ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਮਾਨ ਹੈ ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੀ ਖਾਤਰ ਹੱਸਦੇ ਹੋਏ ਆਪਣੀ ਕੁਰਬਾਨੀ ਦੇ ਦਿੱਤੀ। ਇਸ ਮੌਕੇ ਉੱਘੇ ਸਮਾਜ ਸੇਵੀ ਅਮਰਜੀਤ ਸਿੰਘ ਸਾਲਾਂ ਪੁਰ, ਤਜਿੰਦਰ ਸਿੰਘ ਧੰਜੂ ਵੀ ਹਾਜਰ ਸਨ।
ਵਿਧਾਇਕ ਰਾਣਾ ਦੇ ਵਰਕਰਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ
ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਸਿੰਘ ਦੇ ਸਮਰਥਕਾਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸ਼ਬਦਾਂ ਦੇ ਫੁੱਲ ਭੇਂਟ ਕਰਨ ਵਾਲਿਆਂ ਵਿੱਚ ਚੈਅਰਮੈਨ ਪੀਏਡੀਬੀ ਹਰਚਰਨ ਸਿੰਘ ਬੱਗਾ, ਸਾਬਕਾ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਤੇਜਵੰਤ ਸਿੰਘ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੂ, ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਚੰਦੀ, ਰਵਿੰਦਰ ਸਿੰਘ ਰਵੀ, ਹਰਜਿੰਦਰ ਸਿੰਘ ਕੰਡਾ, ਸਾਬਕਾ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਰਣਜੀਤ ਸਿੰਘ ਰਾਣਾ, ਸਾਬਕਾ ਸੰਮਤੀ ਮੈਂਬਰ ਅਤਰ ਸਿੰਘ, ਦਰਬਾਰਾ ਸਿੰਘ, ਅਜੀਤ ਸਿੰਘ ਭੌਰ, ਵਾਸੁ ਕਨੌਜੀਆ ਆਦਿ ਵੀ ਹਾਜਰ ਸਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੁਖ਼ਤਿਆਰ ਸਿੰਘ ਡਡਵਿੰਡੀ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਕ੍ਰਾਂਤੀਕਾਰੀ ਬਸਪਾ ਅੰਬੇਡਕਰ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਕ੍ਰਾਂਤੀਕਾਰੀ ਅੰਬੇਡਕਰ ਦੇ ਕੌਮੀ ਪ੍ਰਧਾਨ ਪ੍ਰਕਾਸ਼ ਸਿੰਘ ਜੱਬੋਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਤਹਿਸੀਲ ਸੁਲਤਾਨਪੁਰ ਲੋਧੀ ਵੱਲੋਂ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਾਮਰੇਡ ਰਛਪਾਲ ਸਿੰਘ, ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਸੁੱਚਾ ਸਿੰਘ ਮਿਰਜਾਪੁਰ, ਮਦਨ ਲਾਲ ਕੰਡਾ, ਕਾਮਰੇਡ ਗੁਰਚਰਨ ਦਾਸ, ਅਜੀਤ ਸਿੰਘ ਔਜਲਾ,ਉਕੰਡ ਸਿੰਘ, ਸੁਰਜੀਤ ਸਿੰਘ ਟਿੱਬਾ, ਅਮਰਜੀਤ ਸਿੰਘ ਟਿੱਬਾ, ਜੱਗਾ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਟੀਟਾ, ਸੁਖਵਿੰਦਰ ਸਿੰਘ ਮਾਹਲ, ਨੰਬਰਦਾਰ ਮਹਿੰਦਰ ਸਿੰਘ ਮੋਖ਼ੇ ਆਦਿ ਵੀ ਹਾਜਰ ਸਨ। ਇਸ ਮੌਕੇ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਗੀਤ ਪੇਸ਼ ਕੀਤੇ।