ਪੰਜਾਬ ਦੇ ਕਾਂਗਰਸੀ ਆਗੂਆਂ ਨੇ ਸੋਨੀਆ ਗਾਂਧੀ ਨਾਲ ਸੂਬੇ ਦੇ ਸਿਆਸੀ ਮੁੱਦਿਆਂ 'ਤੇ ਕੀਤਾ ਵਿਚਾਰ ਵਟਾਂਦਰਾ
ਨਵੀਂ ਦਿੱਲੀ, 31 ਜੁਲਾਈ 2024 - ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਸਿਆਸੀ ਮੁੱਦਿਆਂ ਤੇ ਸੋਨੀਆ ਗਾਂਧੀ ਚੇਅਰਪਰਸਨ ਕਾਂਗਰਸ ਕਾਂਗਰਸ ਪਾਰਟੀ ਅਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਰਾਜ ਸਭਾ ਮੈਂਬਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ।
ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਵਿਧਾਇਕ ਹਲਕਾ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਡਾਕਟਰ ਅਮਰ ਸਿੰਘ ਮੈਬਰ ਪਾਰਲੀਮੈਟ ਸ੍ਰੀ ਫ਼ਤਹਿਗੜ੍ਹ ਸਾਹਿਬ, ਸਰਦਾਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਜਾ ਸਾਂਸੀ ਸਰਦਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਹਾਜ਼ਰ ਸਨ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀਮਤੀ ਸੋਨੀਆ ਗਾਂਧੀ ਨੇ ਪੰਜਾਬ ਦੇ ਸਿਆਸੀ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣ ਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਭ ਨੂੰ ਦਿਨ ਰਾਤ ਕੰਮ ਕਰਨ ਲਈ ਕਿਹਾ।