← ਪਿਛੇ ਪਰਤੋ
ਦਿੱਲੀ ਕੋਚਿੰਗ ਸੈਂਟਰ 'ਚ ਹੋਈਆਂ 3 ਮੌਤਾਂ ਦੀ ਜਾਂਚ ਕਰੇਗੀ CBI ਨਵੀਂ ਦਿੱਲੀ : ਦਿੱਲੀ ਦੇ ਇਕ ਕੋਚਿੰਗ ਸੈਂਟਰ ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ। ਹੁਣ ਦਿੱਲੀ ਹਾਈ ਕੋਰਟ ਨੇ ਇਹ ਮਾਮਲਾ ਪੁਲਿਸ ਤੋਂ ਲੈ ਕੇ ਸੀ ਬੀ ਆਈ ਨੂੰ ਦੇ ਦਿੱਤਾ ਹੈ। ਦਰਅਸਲ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ IAS ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਡੁੱਬਣ ਕਾਰਨ ਸਿਵਲ ਸੇਵਾਵਾਂ ਦੇ ਤਿੰਨ ਉਮੀਦਵਾਰਾਂ ਦੀ ਮੌਤ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਨਤਾ ਨੂੰ ਜਾਂਚ ਦੇ ਸਬੰਧ ਵਿੱਚ ਕੋਈ ਸ਼ੱਕ ਨਾ ਰਹੇ ਇਸ ਲਈ ਇਹ ਅਦਾਲਤ ਜਾਂਚ ਸੀਬੀਆਈ ਨੂੰ ਸੌਂਪਦੀ ਹੈ
Total Responses : 107