ਬੰਗਲਾਦੇਸ਼ ਵਿੱਚ ਹਿੰਸਾ ਤੇਜ਼, 100 ਜਣਿਆਂ ਦੀ ਮੌਤ, ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ
ਢਾਕਾ, 5 ਅਗਸਤ 2024 : ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ 'ਬਹੁਤ ਜ਼ਿਆਦਾ ਸਾਵਧਾਨੀ' ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ। ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ। ਢਾਕਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਐਤਵਾਰ ਨੂੰ ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਰੱਖਿਆ ਬਲਾਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਦਰਮਿਆਨ ਹੋਈਆਂ ਘਾਤਕ ਝੜਪਾਂ ਵਿੱਚ 14 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 100 ਲੋਕ ਮਾਰੇ ਗਏ।